ਬਰਨਾਲਾ, ਮੀਡੀਆ ਬਿਊਰੋ:
ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਪੂਰੇ ਪੰਜਾਬ ’ਚ ਕੇਂਦਰ ਦੀ ਭਾਜਪਾ ਨੀਤ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਅੱਤਾਂ ਦੀ ਹੋਈ ਮਹਿੰਗਾਈ ਨੂੰ ਲੈਕੇ ਜ਼ਿਲ੍ਹਾ ਪੱਧਰ ’ਤੇ ਧਰਨੇ ਦਿੱਤੇ ਜਾ ਰਹੇ ਹਨ।
ਇਸ ਸਬੰਧੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਲੱਕੀ ਪੱਖੋਂ ਤੇ ਨਗਰ ਸੁਧਾਰ ਟ੍ਰਸਟ ਦੇ ਸਾਬਕਾ ਚੇਅਰਮੈਨ ਮੱਖਣ ਸ਼ਰਮਾ ਨੇ ਦੱਸਿਆ ਕਿ ਉਸੇ ਲੜੀ ਤਹਿਤ ਬਰਨਾਲਾ ਜ਼ਿਲ੍ਹਾ ਕਾਂਗਰਸ ਵੱਲੋ ਜਿਲਾ ਪ੍ਰਧਾਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਤੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਮਨੀਸ਼ ਬਾਂਸਲ ਦੀ ਅਗਵਾਈ ਹੇਠ 4 ਅਪ੍ਰੈਲ ਨੂੰ ਸਵੇਰੇ 10 ਵਜੇ ਸ਼ਹੀਦ ਭਗਤ ਸਿੰਘ ਚੌਂਕ ਬਰਨਾਲਾ ਵਿਖੇ ਕੇਂਦਰ ਸਰਕਾਰ ਵਿਰੁੱਧ ਧਰਨਾ ਦੇਕੇ ਮਹਿੰਗਾਈ ਨੂੰ ਕਾਬੂ ਕਰਨ ਲਈ ਠੋਸ ਧੋਜਨਾ ਬਣਾ ਕੇ ਲਾਗੂ ਕਰਨ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ। ਇਸ ਮੌਕੇ ਪਾਰਟੀ ਦੇ ਅਹੁਦੇਦਾਰ, ਆਗੂ ਤੇ ਵਰਕਰ ਵੱਡੀ ਗਿਣਤੀ ’ਚ ਭਾਗ ਲੈਣਗੇ।