ਤੇਲ ਕੀਮਤਾਂ ਖ਼ਿਲਾਫ਼ ਕਾਂਗਰਸੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਭਦੌੜ(ਮੀਡੀਆ ਬਿਊਰੋ)- ਕੇਂਦਰ ਸਰਕਾਰ ਵੱਲੋਂ ਹਰ ਰੋਜ਼ ਹੀ ਤੇਲ ਕੀਮਤਾਂ ਦੇ ਭਾਅ ਅਸਮਾਨਾਂ ਨੂੰ ਚੜਾਏ ਜਾਣ ਦੇ ਰੋਸ ਵਜੋਂ ਕਾਂਗਰਸ ਪਾਰਟੀ ਦੇ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ। ਸੀਨੀਅਰ ਕਾਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਪ੍ਰਧਾਨ ਸੁਨੀਲ ਜਾਖੜ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਨ ਦੇ ਦਿੱਤੇ ਗਏ ਸੱਦੇ ਤਹਿਤ ਹੀ ਇਹ ਰੋਸ ਪ੍ਰਗਟ ਕੀਤਾ ਗਿਆ ਹੈ, ਕਾਂਗਰਸੀ ਆਗੂ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਪੈਟਰੋਲ, ਡੀਜ਼ਲ, ਰਸੋਈ ਗੈਸ ਤੋਂ ਇਲਾਵਾ ਨਿੱਤ ਵਰਤੋਂ ਦੀਆਂ ਵਸਤੂਆਂ ਦੇ ਭਾਅ ਅਸਮਾਨਾਂ ਨੂੰ ਚੜਾ ਕੇ ਦੇ ਦੇਸ ਵਾਸੀਆਂ ਦਾ ਗਲਾ ਘੁੱਟ ਰਹੀ ਹੈ। 

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੱਤ ਸਾਲਾਂ ਦੀ ਕਾਰਗੁਜ਼ਾਰੀਆਂ ਦੌਰਾਨ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਕੇਂਦਰ ਸਰਕਾਰ ਨੇ ਗਰੀਬਾਂ ਦੇ ਖਾਤਿਆਂ ‘ਚ ਪੰਦਰਾਂ ਲੱਖ ਰੁਪਏ ਪਾਉਣ ਦੇ ਦਾਅਵੇ ਕੀਤੇ ਸਨ, ਜੋ ਖੋਖਲੇ ਸਾਬਤ ਹੋਏ ਹਨ। ਇਸ ਮੌਕੇ ਸਾਬਕਾ ਸਰਪੰਚ ਗੁਰਸੇਵਕ ਸਿੰਘ ਨੈਣੇਵਾਲੀਆ, ਸਾਬਕਾ ਸਰਪੰਚ ਬਲਜਿੰਦਰ ਸਿੰਘ ਅਲਕੜਾ, ਸਾਬਕਾ ਐੱਮਸੀ ਪਰਮਜੀਤ ਸਿੰਘ ਸੇਖੋਂ, ਧਰਮ ਸਿੰਘ ਸਿੱਧੂ, ਅਮਰੀਕਾ ਸਿੰਘ ਭਦੌੜ, ਕੁਲਵਿੰਦਰ ਸਿੰਘ ਕਿੰਦਾ, ਜਗਰਾਜ ਸਿੰਘ ਭਦੌੜ ਆਦਿ ਵੀ ਹਾਜ਼ਰ ਸਨ।

Share This :

Leave a Reply