ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਦਿੱਲੀ ਨੈਸ਼ਨਲ ਹਾਈਵੇ ਜਾਮ 2 ਨੂੰ

ਖੰਨਾ (ਪਰਮਜੀਤ ਸਿੰਘ ਧੀਮਾਨ) –ਅੱਜ ਇਥੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਵੱਖ-ਵੱਖ ਆਗੂਆਂ ਨੇ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਗੁਰਵਿੰਦਰ ਸਿੰਘ ਅਤੇ ਸ਼ੇਰ ਸਿੰਘ ਨੇ ਦੱਸਿਆ ਕਿ ਪੰਜਾਬ ਭਵਨ ਚੰਡੀਗੜ੍ਹ ਵਿਖੇ 19 ਦਸੰਬਰ ਨੂੰ ਮੱਖ ਮੰਤਰੀ ਪੰਜਾਬ ਦੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਪੰਜਾਬ ਦੇ ਨਾਲ ਹੋਈ ਮੀਟਿੰਗ ਵਿਚ ਵੱਖ-ਵੱਖ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪ੍ਰਤੂੰ ਕੋਈ ਹੱਲ ਨਹੀਂ ਕੀਤਾ ਗਿਆ, ਜਿਸ ਉਪਰੰਤ ਮੁਲਾਜ਼ਮਾਂ ਵੱਲੋਂ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਗਿਆ।

ਉਪਰੋਕਤ ਆਗੂਆਂ ਨੇ ਦੱਸਿਆ ਕਿ ਸੰਘਰਸ਼ ਮੋਰਚੇ ਦੇ ਫੈਸਲੇ ਤੇ 30 ਦਸੰਬਰ ਨੂੰ ਸਮੂਹ ਵਿਭਾਗਾਂ ਦੇ ਠੇਕਾ ਕਾਮੇ ਇਕ ਦਿਨ ਸਮੂਹਿਕ ਛੁੱਟੀ ਕਰਕੇ ਆਪਣੇ ਵਿਭਾਗਾਂ ਦੇ ਦਫ਼ਤਰਾਂ ਅੱਗੇ ਤਹਿਸੀਲ ਪੱਧਰੀ ਪ੍ਰਦਰਸ਼ਨ ਕਰਨਗੇ। ਇਸ ਉਪਰੰਤ 2 ਜਨਵਰੀ ਖੰਨਾ-ਅੰਮ੍ਰਿਤਸਰ ਤੋਂ ਦਿੱਲੀ ਨੈਸ਼ਨਲ ਹਾਈਵੇ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਵਿਚ ਠੇਕਾ ਕਾਮੇ ਪਰਿਵਾਰਾਂ ਸਮੇਤ ਹਿੱਸਾ ਲੈਣਗੇ।

ਬਲਿਹਾਰ ਸਿੰਘ, ਵਰਿੰਦਰ ਸਿੰਘ, ਮਹਿੰਦਰ ਸਿੰਘ ਨੇ ਕਿਹਾ ਕਿ ਜੇਕਰ ਠੇਕਾ ਕਾਮਿਆਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਂਦੀਆਂ ਵਿਧਾਨ ਸਭਾ ਚੋਣਾਂ ਮੌਕੇ ਕਾਂਗਰਸ ਦੇ ਨੁਮਾਇੰਦਿਆਂ, ਵਿਧਾਇਕਾਂ, ਮੁੱਖ ਮੰਤਰੀ ਦਾ ਪਿੰਡਾਂ ਤੇ ਸ਼ਹਿਰਾਂ ਵਿਚ ਆਉਣ ’ਤੇ ਤਿੱਖਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਸਤਨਾਮ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ, ਜਗਸੀਰ ਸਿੰਘ ਭੰਗੂ, ਜਸਪ੍ਰੀਤ ਸਿੰਘ, ਸੁਰਿੰਦਰ ਕੁਮਾਰ, ਪਵਨਦੀਪ ਸਿੰਘ ਆਦਿ ਹਾਜ਼ਰ ਸਨ।

Share This :

Leave a Reply