DC ਵੱਲੋਂ ਪੰਜਾਬ ਵਿਧਾਨ ਸਭਾ 2022 ਦੀਆਂ ਆਗਾਮੀ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਵਿਸ਼ੇਸ਼ ਸਮੀਖਿਆ ਮੀਟਿੰਗ

ਫਿਰੋਜ਼ਪੁਰ (ਮੀਡੀਆ ਬਿਊਰੋ) :ਭਾਰਤ ਚੋਣ ਕਮਿਸ਼ਨ ਦੇ ਆਦੇਸ਼ ਅਨੁਸਾਰ ਵਿਧਾਨ ਸਭਾ ਚੋਣਾਂ 2022 ਦੀ ਮੁੱਢਲੀ ਤਿਆਰੀ ਦਾ ਕੰਮ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ। ਇਸ ਸਬੰਧੀ ਅਗਾਉਂ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਵਿਨੀਤ ਕੁਮਾਰ ਵੱਲੋਂ ਈ.ਆਰ.ਓ., ਏ.ਈ.ਆਰ.ਓ 122, ਡੀ.ਈ.ਓ. (ਪ੍ਰਾਇਮਰੀ ਅਤੇ ਸੈਕੰਡਰੀ) ਇਲੈਕਸ਼ਨ ਸੈੱਲ ਇੰਚਾਰਜ ਅਤੇ ਚੋਣ ਤਹਿਸੀਲਦਾਰ ਫਿਰੋਜ਼ਪੁਰ ਨਾਲ ਸਮੀਖਿਆ ਮੀਟਿੰਗ ਕੀਤੀ ਗਈ।

ਡਿਪਟੀ ਕਮਿਸ਼ਨਰ ਵੱਲੋਂ ਵੋਟਰ ਸੂਚੀ ਦੀ ਸੁਧਾਈ ਦੇ ਸਬੰਧ ਵਿੱਚ ਅਤੇ ਚੋਣਾਂ ਦੇ ਸਬੰਧ ਵਿੱਚ ਮੁੱਢਲੇ ਪ੍ਰਬੰਧਾਂ ਲਈ ਹਦਾਇਤਾਂ ਕੀਤੀਆਂ ਗਈਆਂ। ਉਨ੍ਹਾਂ ਵੱਲੋਂ 18-19 ਸਾਲਾਂ ਦੇ ਵੋਟਰਾਂ ਦੀ ਨਵੀਂ ਰਜਿਸਟ੍ਰੇਸ਼ਨ ਲਈ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਨੂੰ ਨੋਡਲ ਅਫਸਰ ਨਿਯੁਕਤ ਕਰਦੇ ਹੋਏ ਸਮੂਹ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹਦੇ 18 ਤੋਂ 19 ਸਾਲ ਦੇ ਵਿਦਿਆਰਥੀਆਂ ਦੀਆਂ ਵੋਟਾਂ ਬਣਾਉਣ ਲਈ ਹਿਦਾਇਤ ਕੀਤੀ ਗਈ।ਇਸ ਤੋਂ ਇਲਾਵਾ ਸ੍ਰੀ ਵਿਨੀਤ ਕੁਮਾਰ ਨੇ ਵੋਟਰ ਸੂਚੀ ਵਿੱਚ ਕਿਸੇ ਵੀ ਕਿਸਮ ਦੀ ਤਰੁੱਟੀ ਨੂੰ ਜਲਦ ਤੋਂ ਜਲਦ ਦੂਰ ਕਰਨ ਲਈ ਵੀ ਵਿਸ਼ੇਸ਼ ਤੌਰ ‘ਤੇ ਹਦਾਇਤ ਕੀਤੀ।

Share This :

Leave a Reply