ਦੀਪ ਸਿੱਧੂ ਦੀ ਅੰਤਿਮ ਅਰਦਾਸ, ਸਮਾਗਮ ਸ਼ੁਰੂ

ਫਤਹਿਗੜ੍ਹ ਸਾਹਿਬ ‘ਚ ਵੱਡੀ ਗਿਣਤੀ ‘ਚ ਇਕੱਠ

ਫਤਹਿਗੜ੍ਹ ਸਾਹਿਬ, ਮੀਡੀਆ ਬਿਊਰੋ:

ਮਰਹੂਮ ਅਦਾਕਾਰ ਦੀਪ ਸਿੱਧੂ ਦੇ ਭੋਗ ਸਮਾਗਮ ਸ਼ੁਰੂ ਹੋ ਗਿਆ ਹੈ ਇਸ ਦੇ ਨਾਲ ਹੀ ਕੇਸਰੀ ਮਾਰਚ ਕੱਢਿਆ ਜਾ ਰਿਹਾ ਹੈ। ਸ਼ਹਿਰੀ ਤੇ ਪੇਂਡੂ ਖੇਤਰਾਂ ਦੇ ਨੌਜਵਾਨ ਤੇ ਕਿਸਾਨ ਆਪਣੇ ਦੋਪਹੀਆ ਵਾਹਨਾਂ, ਕਾਰਾਂ, ਟਰੈਕਟਰ-ਟਰਾਲੀਆਂ ‘ਤੇ ਸਵਾਰ ਹੋ ਕੇ ਕੇਸਰੀ ਝੰਡੇ ਲੈ ਕੇ ਫਤਿਹਗੜ੍ਹ ਸਾਹਿਬ ਵੱਲ ਜਾ ਰਹੇ ਹਨ। ਕੇਸਰੀ ਮਾਰਚ ਲਈ ਜਾਰੀ ਰੂਟ ਪਲਾਨ ਅਨੁਸਾਰ ਇਹ ਮਾਰਚ ਅੰਮ੍ਰਿਤਸਰ ਤੋਂ ਸ਼ੁਰੂ ਹੋ ਕੇ ਬਿਆਸ, ਜਲੰਧਰ, ਫਗਵਾੜਾ, ਗੋਰਿਆਣਾ, ਲੁਧਿਆਣਾ, ਖੰਨਾ, ਸਾਹਨੇਵਾਲ ਤੋਂ ਹੁੰਦਾ ਹੋਇਆ ਫਤਿਹਗੜ੍ਹ ਸਾਹਿਬ ਜਾਵੇਗਾ।

ਫਤਹਿਗੜ੍ਹ ਸਾਹਿਬ ਵਿਖੇ ਅੰਤਿਮ ਅਰਦਾਸ ਤੇ ਭੋਗ

ਅਦਾਕਾਰ ਸੰਦੀਪ ਸਿੰਘ ਉਰਫ ਦੀਪ ਸਿੰਧੂ ਦਾ ਅੰਤਿਮ ਅਰਦਾਸ ਤੇ ਭੋਗ ਪ੍ਰੋਗਰਾਮ ਅੱਜ ਬਾਅਦ ਦੁਪਹਿਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕੀਤਾ ਜਾ ਰਿਹਾ ਹੈ। ਸ਼ੋਕ ਸਭਾ ਵਿੱਚ ਆਈਆਂ ਸੰਗਤਾਂ ਲਈ ਖਾਲਸਾ ਏਡ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਅੰਤਿਮ ਅਰਦਾਸ ਵਿੱਚ ਭਾਗ ਲੈਣ ਲਈ ਉਨ੍ਹਾਂ ਦੇ ਚਹੇਤੇ, ਕਿਸਾਨ ਅੰਦੋਲਨ ਨਾਲ ਜੁੜੇ ਲੋਕ, ਪੰਜਾਬ ਦੇ ਕੋਨੇ-ਕੋਨੇ ਤੋਂ ਔਰਤਾਂ ਵੀ ਫਤਿਹਗੜ੍ਹ ਸਾਹਿਬ ਵਿਖੇ ਇਕੱਠੀਆਂ ਹੋ ਰਹੀਆਂ ਹਨ।

ਦੀਵਾਨ ਟੋਡਰ ਮੱਲ ਹਾਲ ਵਿੱਚ ਕੀਤਾ ਗਿਆ ਪ੍ਰਬੰਧ

ਬੁੱਧਵਾਰ ਦੁਪਹਿਰ ਤੋਂ ਬਾਅਦ ਹੀ ਕੁਝ ਲੋਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਫਤਿਹਗੜ੍ਹ ਸਾਹਿਬ ਲਈ ਰਵਾਨਾ ਹੋਏ ਸਨ। ਰਾਤ ਨੂੰ ਬਹੁਤ ਸਾਰੇ ਲੋਕ ਉੱਥੇ ਪਹੁੰਚ ਗਏ ਸਨ। ਇਸ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ ਹੋਈਆਂ। ਦੀਪ ਸਿੱਧੂ ਦੇ ਪਰਿਵਾਰ ਵੱਲੋਂ ਜਾਰੀ ਕੀਤੇ ਗਏ ਕਾਰਡ ਅਨੁਸਾਰ ਭੋਗ ਦੁਪਹਿਰ 1 ਵਜੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਸਰਹਿੰਦ ਵਿਖੇ ਪਵੇਗਾ। ਇੱਥੇ ਹੀ ਉਨ੍ਹਾਂ ਦੀ ਅੰਤਿਮ ਅਰਦਾਸ ਵੀ ਹੋਵੇਗੀ। ਗੁਰੂਘਰ ਵਿੱਚ ਹੀ ਦੀਵਾਨ ਟੋਡਰ ਮੱਲ ਹਾਲ ਵਿੱਚ ਪ੍ਰਬੰਧ ਕੀਤੇ ਗਏ ਹਨ।

Share This :

Leave a Reply