ਅਦਾਲਤ ਦੇ ਹੁਕਮਾਂ ਦੇ ਬਾਵਜੂਦ ਬੇਟੇ ਨੇ ਆਪਣੀ ਬਜ਼ੁਰਗ ਮਾਂ ਨੂੰ ਗੁਜਾਰਾ ਭੱਤਾ ਨਹੀਂ ਦਿੱਤਾ

ਉਸਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ

ਬਰਨਾਲਾ, ਮੀਡੀਆ ਬਿਊਰੋ: ਆਪਣੀ ਕਿਸਮ ਦੇ ਪਹਿਲੇ ਕੇਸ ’ਚ ਐਸ.ਡੀ.ਐਮ ਬਰਨਾਲਾ ਵਰਜੀਤ ਸਿੰਘ ਵਾਲੀਆ ਆਈਏਐੱਸ ਨੇ ਸੀਨੀਅਰ ਸਿਟੀਜ਼ਨ ਮੇਨਟੇਨੈਂਸ ਐਕਟ ਤਹਿਤ ਆਪਣੀ ਬਜ਼ੁਰਗ ਮਾਂ ਨੂੰ ਗੁਜ਼ਾਰਾ ਰਾਸ਼ੀ ਨਾ ਦੇਣ ਦੇ ਦੋਸ਼ ’ਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਹਨ। ਸੋਮਵਾਰ ਨੂੰ ਜਾਣਕਾਰੀ ਦਿੰਦਿਆਂ ਵਰਜੀਤ ਵਾਲੀਆ ਨੇ ਦੱਸਿਆ ਕਿ ਪਿੰਡ ਕੋਠੇ ਅਕਾਲਗਡ਼੍ਹ ਦੇ ਵਸਨੀਕ ਨੇ ਆਪਣੀ ਮਾਤਾ ਨੂੰ 5000 ਰੁਪਏ ਪ੍ਰਤੀ ਮਹੀਨਾ ਗੁਜ਼ਾਰਾ ਭੱਤਾ ਦੇਣ ਦਾ ਵਾਅਦਾ ਕੀਤਾ ਸੀ।

ਉਹ 95000 ਰੁਪਏ ਦੀ ਰਕਮ ਦਾ ਭੁਗਤਾਨ ਕਰਨ ’ਚ ਅਸਫਲ ਰਿਹਾ ਸੀ। ਇਸ ਤੋਂ ਬਾਅਦ ਟ੍ਰਿਬਿਊਨਲ ਐਸ.ਡੀ.ਐਮ ਬਰਨਾਲਾ ਵਰਜੀਤ ਵਾਲੀਆ ਦੀ ਅਦਾਲਤ ਨੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਥਾਣਾ ਸਦਰ (ਐਸਐਚਓ) ਧਨੌਲਾ ਨੂੰ ਪੱਤਰ ਲਿਖਿਆ ਹੈ।

Share This :

Leave a Reply