ਟੈਕਸ ਵਸੂਲਣ ਦੇ ਬਾਵਜੂਦ ਵੀ ਅਵਾਰਾ ਪਸ਼ੂਆਂ ਨੂੰ ਸੰਭਾਲਣ ’ਚ ਸਰਕਾਰ ਨਾਕਾਮ

ਖੰਨਾ (ਪਰਮਜੀਤ ਸਿੰਘ ਧੀਮਾਨ) – ਆਮ ਲੋਕਾਂ ਲਈ ਜਾਨ ਤੇ ਮਾਲ ਲਈ ਖ਼ਤਰਾ ਬਣੇ ਅਵਾਰਾ ਪਸ਼ੂਆਂ ਨੂੰ ਸੰਭਾਲਣ ਲਈ ਗਊ ਸੈਸ ਦੇ ਨਾਂਅ ’ਤੇ ਅਰਬਾਂ ਰੁਪਏ ਟੈਕਸ ਵਸੂਲਣ ਦੇ ਬਾਵਜੂਦ ਵੀ ਇਨ੍ਹਾਂ ਪਸ਼ੂਆਂ ਦੀ ਸਾਂਭ ਸੰਭਾਲ ਵਿਚ ਸਰਕਾਰ ਨਾਕਾਮ ਸਾਬਤ ਹੋਈ ਹੈ। ਇਹ ਗੱਲ ਅੱਜ ਇਥੇ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਦੇ ਆਗੂ ਹਰਜੀਤ ਸਿੰਘ ਸਿਹੌੜਾ ਨੇ ਕਹੀ। ਉਨ੍ਹਾਂ ਕਿਹਾ ਕਿ ਅਵਾਰਾ ਪਸ਼ੂਆਂ ਕਾਰਨ ਰੋਜ਼ਾਨਾ ਹਾਦਸੇ ਵਾਪਰਦੇ ਹਨ, ਜਿਸ ਕਾਰਨ ਪੰਜਾਬ ਅੰਦਰ ਸੈਂਕੜੇ ਲੋਕ ਹੁਣ ਤੱਕ ਆਪਣੀਆਂ ਕੀਮਤੀ ਜਾਨਾਂ ਗੁਆ ਚੁੱਕੇ ਹਨ ਤੇ ਵਾਹਨਾਂ ਦਾ ਮਾਲੀ ਨੁਕਸਾਨ ਹੋ ਚੁੱਕਾ ਹੈ।

ਇਹ ਪਸ਼ੂ ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ ਕਰਦੇ ਹਨ, ਪ੍ਰਤੂੰ ਸਰਕਾਰ ਸਿਰਫ਼ ਟੈਕਸ ਬਟੋਰਨ ਵਿਚ ਹੀ ਵਿਅਸਤ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਦੋ ਹਫਤਿਆਂ ਅੰਦਰ ਅਵਾਰਾ ਪਸ਼ੂਆਂ ਦੀ ਸੰਭਾਲ ਲਈ ਯੋਗ ਪ੍ਰਬੰਧ ਨਾ ਕੀਤਾ ਤਾਂ ਸੰਯੁਕਤ ਕਿਸਾਨ ਸਭਾ ਇਨ੍ਹਾਂ ਪਸ਼ੂਆਂ ਨੂੰ ਫੜ ਕੇ ਸਰਕਾਰੀ ਅਦਾਰਿਆਂ ਵਿਚ ਛੱਡਣ ਲਈ ਮਜ਼ਬਰ ਹੋਵੇਗੀ।

Share This :

Leave a Reply