ਪੈਟਰੋਲ ਵਾਂਗ ਡੀਜ਼ਲ ਵੀ 10 ਰੁਪਏ ਪ੍ਰਤੀ ਲੀਟਰ ਘੱਟ ਕਰਨਾ ਚਾਹੀਦੈ : ਬਾਦਲ

ਚੰਡੀਗੜ੍ਹ (ਮੀਡੀਆ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਗੰਭੀਰ ਸਵਾਲ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਮੁੱਖ ਮੰਤਰੀ ਚੰਨੀ, ਪੰਜਾਬੀਆਂ ਨੂੰ ਇਹ ਦੱਸਣ ਕਿ ਡੀਜ਼ਲ ‘ਤੇ ਸੂਬਾ ਸਰਕਾਰ ਦੇ ਵੈਟ ਨੂੰ ਦਸ ਰੁਪਏ ਪ੍ਰਤੀ ਲੀਟਰ ਘੱਟ ਕਰਨ ਤੋਂ ਇਨਕਾਰ ਕਰ ਕੇ ਕਿਸਾਨਾਂ, ਉਦਯੋਗਾਂ ਤੇ ਆਵਾਜਾਈ ਖੇਤਰਾਂ ਨੂੰ ਸਜ਼ਾ ਕਿਉਂ ਦੇ ਰਹੇ ਹਨ? ਕੀ ਕਿਸਾਨਾਂ ਦੇ ਨਾਲ ਨਾਲ ਉਦਯੋਗਿਕ ਤੇ ਆਵਾਜਾਈ ਖੇਤਰ ਵੀ ਵਾਜਿਬ ਰਾਹਤ ਦੇ ਹੱਕਦਾਰ ਨਹੀਂ? ਉਨ੍ਹਾਂ ਅੱਗੇ ਕਿਹਾ ਕਿ ਇਹ ਹੈਰਾਨਕੁਨ ਗੱਲ ਹੈ ਕਿ ਮੁੱਖ ਮੰਤਰੀ ਨੇ ਪੈਟਰੋਲੀਅਮ ਉਤਪਾਦਾਂ ‘ਤੇ ਵੈਟ ਘਟਾਉਣ ਦਾ ਫ਼ੈਸਲਾ ਲੈਂਦੇ ਹੋਏ ਉਨ੍ਹਾਂ ਦੀ ਚਿੰਤਾ ਦਾ ਹੱਲ ਨਹੀਂ ਕੀਤਾ ਗਿਆ।

ਸੁਖਬੀਰ ਨੇ ਮੁੱਖ ਮੰਤਰੀ ਚੰਨੀ ਨੂੰ ਕਿਹਾ ਕਿ ਉਹ ਡੀਜ਼ਲ ‘ਤੇ ਵੈਟ ਵਿਚ ਕਟੌਤੀ ਦੀ ਸਮੀਖਿਆ ਕਰਨ ਅਤੇ ਇਸ ਨੂੰ ਘੱਟ ਕਰਨ ਤਾਂ ਜੋ 10 ਰੁਪਏ ਪ੍ਰਤੀ ਲੀਟਰ ਦੀ ਰਾਹਤ ਦਿੱਤੀ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਪਹਿਲਾਂ ਹੀ ਸਰਕਾਰ ਕੋਲੋਂ ਆਪਣੇ ਕਰਜ਼ੇ ਮਾਫ਼ ਕਰਵਾਉਣ ਵਿਚ ਨਾਕਾਮ ਰਹਿਣ ਸਨ। ਕਪਾਹ ਉਤਪਾਦਕਾਂ ਕਿਸਾਨ ਪਹਿਲਾਂ ਮੁਆਵਜ਼ਾ ਨਾ ਮਿਲਣ ਕਾਰਨ ਪਰੇਸ਼ਾਨ ਸਨ ਤੇ ਹੁਣ ਗੁਲਾਬੀ ਸੁੰਡੀ ਨੇ ਫ਼ਸਲ ਤਬਾਹ ਕਰ ਦਿੱਤੀ ਹੈ। ਖਾਦ ਦੀ ਕਾਲਾਬਾਜ਼ਾਰੀ ਕਾਰਨ ਕਿਸਾਨਾਂ ਨੂੰ ਡੀਪੀਏ ਲਈ ਵੱਧ ਭੁਗਤਾਨ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ।

Share This :

Leave a Reply