ਪ੍ਰੀ-ਨਿਰਵਾਣ ਦਿਵਸ ਸਬੰਧੀ ਵਿਚਾਰਾਂ ਕੀਤੀਆਂ

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇਥੋਂ ਦੇ ਸਮਾਧੀ ਰੋਡ ਤੇ ਬਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਦੀ ਮੀਟਿੰਗ ਹੋਈ, ਜਿਸ ਵਿਚ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਦੋਵੇਂ ਪਾਰਟੀ ਦੇ ਆਗੂਆਂ ਨੇ 9 ਅਕਤੂਬਰ ਨੂੰ ਜਲੰਧਰ ਵਿਖੇ ਬਸਪਾ ਦੇ ਬਾਨੀ ਬਾਬੂ ਕਾਂਸ਼ੀ ਰਾਮ ਦਾ ਪ੍ਰੀ-ਨਿਰਵਾਣ ਦਿਵਸ ਮਨਾਉਣ ਸਬੰਧੀ ਵਿਚਾਰਾਂ ਕੀਤੀਆਂ। ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਵੱਲੋਂ ਪੰਜਾਬ ਦੀ ਭਲਾਈ ਲਈ ਬਹੁਜਨ ਸਮਾਜ ਨੂੰ ਇੱਕਠਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਸਰਕਾਰ ਮੌਕੇ ਜਿਵੇਂ ਮੁਫ਼ਤ ਰਾਸ਼ਨ, ਬਿਜਲੀ ਤੇ ਹੋਰ ਸਹੂਲਤਾਂ ਲੋੜਵੰਦ ਵਰਗ ਨੂੰ ਦਿੱਤੀਆਂ ਗਈਆਂ ਹਨ, ਉਸੇ ਤਰ੍ਹਾਂ ਅਗਾਮੀਂ ਚੋਣਾਂ ’ਚ ਅਕਾਲੀ ਦਲ-ਬਸਪਾ ਦੀ ਸਰਕਾਰ ਬਨਣ ਤੇ ਹੋਰ ਵੀ ਸਹੂਲਤਾਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ। ਗੁਰਚਰਨ ਸਿੰਘ ਚੰਨੀ ਨੇ ਕਿਹਾ ਕਿ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕਰਕੇ ‘ਭੁੱਲ ਬਖਸ਼ਾਓ’ ਰੈਲੀ ਰਾਹੀਂ ਬਾਬੂ ਕਾਂਸ਼ੀ ਰਾਮ ਦੇ ਸੁਪਨੇ ਨੂੰ ਸਕਾਰ ਕਰਨ ਲਈ ਬਹੁਜਨ ਸਮਾਜ ਨੂੰ ਇਕ ਪਲੇਟ ਫਾਰਮ ਤੇ ਇੱਕਠਾ ਕੀਤਾ ਜਾਵੇਗਾ। ਇਸ ਮੌਕੇ ਹਰਭਜਨ ਸਿੰਘ, ਮਹਿੰਦਰ ਸਿੰਘ, ਰਘਵੀਰ ਸਿੰਘ, ਗੁਰਮੇਲ ਸਿੰਘ, ਸੁਖਵਿੰਰਦ ਸਿੰਘ, ਜਗਜੀਤ ਸਿੰਘ, ਗੁਰਪਾਲ ਸਿੰਘ, ਦੀਦਾਰ ਸਿੰਘ, ਜਸਵੰਤ ਸਿੰਘ, ਗੁਰਮੁੱਖ ਸਿੰਘ, ਕੇਸਰ ਸਿੰਘ, ਜਗਦੀਸ਼ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।

Share This :

Leave a Reply