
ਫਿਰੋਜ਼ਪੁਰ (ਮੀਡੀਆ ਬਿਊਰੋ) ਅੱਜ ਸ਼੍ਰੀ ਕਿਸ਼ੋਰ ਕੁਮਾਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ ਏਕਤਾ ਉੱਪਲ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਨੇ ਦੇਵ ਸਮਾਜ ਕਾਲਜ ਫਿਰੋਜ਼ਪੁਰ ਵਿਖੇ ਅੱਜ ਆਜਾਦੀ ਦਿਵਸ ਮਨਾਇਆ ਗਿਆ । ਇਹ ਸੈਮੀਨਾਰ ਸ਼੍ਰੀਮਤੀ ਰਮਨੀਤਾ ਸ਼ਾਰਦਾ ਪ੍ਰਿੰਸੀਪਲ ਦੇਵ ਸਮਾਜ ਕਾਲਜ ਵੱਲੋਂ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਕਰਵਾਇਆ ਗਿਆ । ਇਸ ਸੈਮੀਨਾਰ ਵਿੱਚ ਸ਼੍ਰੀ ਭਾਗੀਰਥ ਸਿੰਘ ਮੀਨਾ ਮਾਨਯੋਗ ਐੱਸ. ਐੱਸ. ਪੀ. ਫਿਰੋਜ਼ਪੁਰ ਵਿਸ਼ੇਸ਼ ਤੌਰ ਤੇ ਪਹੁੰਚੇ । ਇਸ ਪ੍ਰੋਗਰਾਮ ਵਿੱਚ ਇਸ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਇੱਕ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤਾ ਗਿਆ ਇਸ ਵਿੱਚ ਕਵਿਤਾ ਪ੍ਰੋਗਰਾਮ, ਭੰਗੜਾ ਪ੍ਰੋਗਰਾਮ ਅਤੇ ਭਾਸ਼ਣ ਪ੍ਰੋਗਰਾਮ ਖਾਸ ਖਿੱਚ ਦਾ ਕੇਂਦਰ ਰਿਹਾ । ਇਸ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਮਿਸ ਏਕਤਾ ਉੱਪਲ ਨੇ ਵੀ ਆਜਾਦੀ ਦਿਵਸ ਸਬੰਧੀ ਆਪਣੇ ਅਨਮੋਲ ਵਿਚਾਰ ਪੇਸ਼ ਕੀਤੇ । ਅੰਤ ਵਿੱਚ ਮਾਨਯੋਗ ਪ੍ਰਿੰਸੀਪਲ ਮੈਡਮ ਨੇ ਆਪਣੇ ਵੱਲੋਂ ਆਏ ਹੋਏ ਪਤਵੰਤੇ ਸੱਜਣਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ।