ਮੋਦੀ ਦਾ ਵਿਰੋਧ ਨਾ ਕਰੋ, ਕਿਸਾਨ ਜਥੇਬੰਦੀਆਂ ਨੂੰ ਫਿਰੋਜ਼ਪੁਰ ਪ੍ਰਸਾਸ਼ਨ ਦੇਣ ਲੱਗਾ ਧਮਕੀਆਂ

ਪੰਜਾਬ ਨੈੱਟਵਰਕ, ਫਿਰੋਜ਼ਪੁਰ

ਫਿਰੋਜ਼ਪੁਰ ਦੀਆਂ ਕਿਸਾਨ ਜਥੇਬੰਦੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁਲਾ ਕੇ ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਦੌਰਾਨ ਕੋਈ ਵੀ ਰੋਸ ਪ੍ਰਦਰਸ਼ਨ ਨਾ ਕਰਨ ਲਈ ਕਿਹਾ ਗਿਆ। ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਐੱਸਐੱਸਪੀ ਫਿਰੋਜ਼ਪੁਰ ਅਤੇ ਡੀ ਸੀ ਫਿਰੋਜ਼ਪੁਰ ਨਾਲ ਮੀਟਿੰਗ ਕਰਾਉਣ ਲਈ ਬੁਲਾਇਆ ਗਿਆ ਸੀ, ਪਰ ਇਹ ਦੋਵੇਂ ਮੁੱਖ ਅਫਸਰ ਮੌਕੇ ਤੇ ਹਾਜ਼ਰ ਨਹੀ ਸਨ। ਇਸ ਲਈ ਜਥੇਬੰਦੀਆਂ ਦੀ ਮੀਟਿੰਗ ਏ ਡੀ ਸੀ ਫਿਰੋਜ਼ਪੁਰ ਨਾਲ ਕਰਵਾਈ ਗਈ ਜਿਨ੍ਹਾਂ ਨੇ ਕਿਸਾਨਾਂ ਨੂੰ ਰੋਸ ਪ੍ਰਦਰਸ਼ਨ ਨਾ ਕਰਨ ਲਈ ਕਿਹਾ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਇਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਅਵਤਾਰ ਸਿੰਘ ਮਹਿਮਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ, ਕਿਉਂਕਿ ਕੇਂਦਰ ਸਰਕਾਰ ਵੱਲੋਂ ਐੱਮਐੱਸਪੀ ਦੀ ਕਮੇਟੀ ਉੱਪਰ ਕੋਈ ਵੀ ਗੱਲਬਾਤ ਨਹੀਂ ਕੀਤੀ ਜਾ ਰਹੀ ਅਤੇ ਨਾ ਹੀ ਦੇਸ਼ ਭਰ ਵਿਚ ਅੰਦੋਲਨ ਸਮੇਂ ਕਿਸਾਨਾਂ ਉਪਰ ਹੋਏ ਕੇਸ ਵਾਪਸ ਲੈਣ ਦੀ ਗੱਲ ਨੂੰ ਅੱਗੇ ਤੋਰਿਆ ਗਿਆ ਅਤੇ ਨਾ ਹੀ ਸ਼ਹੀਦ ਹੋਏ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਗਿਆ।

ਇਸ ਦੇ ਨਾਲ ਹੀ ਨੂੰ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਹੋਏ ਕਿਸਾਨ ਕਤਲੇਆਮ ਵਿੱਚ ਸਿੱਟ ਦੀ ਰਿਪੋਰਟ ਆਉਣ ਤੋਂ ਬਾਅਦ ਵੀ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਬਰਖਾਸਤ ਨਹੀਂ ਕੀਤਾ ਗਿਆ ਸਗੋਂ ਜਾਂਚ ਦੇ ਨਾਂ ਉੱਪਰ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਵਿੱਚ ਭੇਜਿਆ ਜਾ ਰਿਹਾ ਹੈ । ਜਿਸ ਕਰਕੇ ਕਿਸਾਨ ਪੰਜਾਬ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੂਰੇ ਪੰਜਾਬ ਚ ਤਹਿਸੀਲਾਂ ਤੋਂ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਪੁਤਲੇ ਫੂਕ ਕੇ ਵਿਰੋਧ ਕਰਨਗੇ।

ਉਨ੍ਹਾਂ ਕਿਹਾ ਕਿ ਅਸੀਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਤੈਅ ਕੀਤੇ ਹੋਏ ਅਨੁਸਾਰ ਹੀ ਆਪਣਾ ਪ੍ਰੋਗਰਾਮ ਕਰਾਂਗੇ। ਉਨ੍ਹਾਂ ਨੇ ਕਿਸਾਨਾਂ ਨੂੰ 5 ਜਨਵਰੀ ਨੂੰ ਵੱਡੀ ਗਿਣਤੀ ਵਿਚ ਜ਼ਿਲ੍ਹਾ ਹੈੱਡਕੁਆਟਰ ਫ਼ਿਰੋਜ਼ਪੁਰ ਤੇ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਬੀ ਕੇ ਯੂ ਏਕਤਾ ਸਿੱਧੂਪੁਰ ਦੇ ਆਗੂ ਵੀ ਹਾਜ਼ਰ ਸਨ।

ਜਿਨ੍ਹਾਂ ਵਿਚ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਘੋੜੇ ਚੱਕ ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਮੱਬੋ ਕੇ ਜਸਵਿੰਦਰ ਸਿੰਘ ਮਮਦੋਟ ਪਿਸ਼ੌਰਾ ਸਿੰਘ ਮਲਕੀਤ ਸਿੰਘ ਝੋਕ ਗੁਰਸੇਵਕ ਸਿੰਘ ਗੋਰਾ ਮਤਲਬ ਉਤਾੜ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਗੁਰਚਰਨ ਸਿੰਘ ਬਾਰੇ ਕੇ ਗੁਰਦੀਪ ਸਿੰਘ ਸਰਾਂ ਵਾਲੀ ਜਗ੍ਹਾ ਸਿੰਘ ਗੁਲਾਮੀ ਵਾਲਾ ਅਤੇ ਮਨਜੀਤ ਸਿੰਘ ਮਹਿਮਾ ਹਾਜ਼ਰ ਸਨ।

Share This :

Leave a Reply