ਸਿਵਲ ਹਸਪਤਾਲ ’ਚ ਡਾ. ਭਸੀਨ ਨੇ ਅਹੁਦਾ ਸੰਭਾਲਿਆ

ਖੰਨਾ (ਪਰਮਜੀਤ ਸਿੰਘ ਧੀਮਾਨ) – ਸਥਾਨਕ ਸਬ-ਡਵੀਜ਼ਨਲ ਸਿਵਲ ਹਸਪਤਾਲ ਵਿਖੇ ਡਾ. ਮਨਿੰਦਰ ਸਿੰਘ ਭਸੀਨ ਨੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਪਹਿਲੇ ਐਸ. ਐਮ. ਓ ਡਾ. ਸਤਪਾਲ ਦੀ ਬਦਲੀ ਜ਼ਿਲਾ ਸੰਗਰੂਰ ਦੀ ਹੋ ਗਈ। ਅੱਜ ਹਸਪਤਾਲ ਦੇ ਸਮੂਹ ਡਾਕਟਰਾਂ ਤੇ ਕਰਮਚਾਰੀਆਂ ਵੱਲੋਂ ਡਾ. ਭਸੀਨ ਨੂੰ ਸਨਮਾਨਿਤ ਕੀਤਾ ਗਿਆ। ਡਾ. ਭਸੀਨ ਪਹਿਲਾ ਸਿਵਲ ਹਸਪਤਾਲ ਵਿਖੇ ਸੀਨੀਅਰ ਸਰਜਨ ਵਜੋਂ ਕੰਮ ਕਰਦੇ ਰਹੇ ਹਨ, ਉਨ੍ਹਾਂ ਡਾਕਟਰਾਂ ਤੇ ਮੁਲਾਜ਼ਮਾਂ ਵਿਚਾਰ ਚਰਚਾ ਕਰਦਿਆਂ ਕੰਮਕਾਜ ਨੂੰ ਆਪਸੀ ਮਿਲਵਤਣ ਤੇ ਤਾਲਮੇਲ ਨਾਲ ਬਿਹਤਰ ਢੰਗ ਨਾਲ ਚਲਾਉਣ ਦੀ ਗੱਲ ਕੀਤੀ।

ਉਨ੍ਹਾਂ ਕਿਹਾ ਕਿ ਉਹ ਹਸਪਤਾਲ ਨੂੰ ਚਲਾਉਣ ਲਈ ਮਿਲੀ ਜ਼ਿੰਮੇਵਾਰੀ ਲਗਨ ਨਾਲ ਨਿਭਾਉਣਗੇ ਅਤੇ ਹਸਪਤਾਲ ਵਿਚ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਕੋਈ ਦਿੱਕਤ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ, ਮਰੀਜ਼ਾਂ ਦਾ ਸਹੀ ਇਲਾਜ ਯਕੀਨੀ ਬਣਾਇਆ ਜਾਵੇਗਾ। ਡਾ. ਭਸੀਨ ਨੇ ਕਿਹਾ ਕਿ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਸਰਕਾਰੀ ਹਸਪਤਾਲ ’ਚ ਮਰੀਜ਼ਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਹਸਪਤਾਲ ਦੇ ਡਾਕਟਰਾਂ ਅਤੇ ਮੁਲਾਜ਼ਮਾਂ ਦੇ ਹਿੱਤਾਂ ਦਾ ਵੀ ਪੂਰਾ ਖਿਆਲ ਰੱਖਿਆ ਜਾਵੇਗਾ।

Share This :

Leave a Reply