ਜੰਗਲਾਤ ਮੰਤਰੀ ਨੇ ਸ਼ਿਕਾਇਤਾਂ ਲਈ ਐਪ ਅਤੇ ਟੋਲ ਫਰੀ ਨੰਬਰ ਜਾਰੀ ਕੀਤਾ
ਮੋਹਾਲੀ, ਮੀਡੀਆ ਬਿਊਰੋ:
ਆਮ ਆਦਮੀ ਪਾਰਟੀ (AAP) ਦੀ ਸਰਕਾਰ ਨੇ ਪੰਜਾਬ ‘ਚ ਜੰਗਲਾਂ ਦੀ ਸੁਰੱਖਿਆ ਲਈ ਅਹਿਮ ਕਦਮ ਚੁੱਕਿਆ ਹੈ। ਇਸ ਸਬੰਧੀ ਸੋਮਵਾਰ ਨੂੰ ਮੋਹਾਲੀ ਪੁੱਜੇ ਪੰਜਾਬ ਦੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchakk) ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਜੰਗਲਾਂ ਦਾ ਰਕਬਾ ਵਧਾਇਆ ਜਾਵੇਗਾ ਤੇ ਇਨ੍ਹਾਂ ਦੀ ਸਾਂਭ-ਸੰਭਾਲ ਨੂੰ ਵਧਾਉਣ ਲਈ ਮਾਫ਼ੀਆ ਨੂੰ ਖ਼ਤਮ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਡਰੋਨਾਂ ਰਾਹੀਂ ਜੰਗਲਾਂ ਦੀ ਸੁਰੱਖਿਆ ਕੀਤੀ ਜਾਵੇਗੀ ਜਿਸ ਨੂੰ ਅੱਜ ਲਾਂਚ ਵੀ ਕੀਤਾ ਗਿਆ। ਇਸ ਦੇ ਨਾਲ ਹੀ ਇੱਕ ਐਪ ਤੇ ਟੋਲ ਫਰੀ ਨੰਬਰ 18001802323 ਜਾਰੀ ਕੀਤਾ ਗਿਆ ਹੈ ਜਿਸ ‘ਤੇ ਜੰਗਲਾਤ ਵਿਭਾਗ ਨੂੰ ਇਸ ਸਬੰਧੀ ਸ਼ਿਕਾਇਤ ਕੀਤੀ ਜਾ ਸਕਦੀ ਹੈ।