ਸਰਕਾਰ ਦੇ ਕੰਨ ਖੋਲ੍ਹਣ ਲਈ ਸ਼ਹਿਰ ‘ਚ ਢੋਲ ਮਾਰਚ

ਪਟਿਆਲਾ (ਮੀਡੀਆ ਬਿਊਰੋ): ਵੋਕੇਸ਼ਨਲ ਅਧਿਆਪਕਾਂ ਵੱਲੋਂ ਪੱਕਾ ਕਰਨ ਦੀ ਮੰਗ ਲਾਗੂ ਕਰਵਾਉਣ ਲਈ ਸਰਕਾਰ ਦੇ ਕੰਨਾਂ ਤਕ ਆਵਾਜ਼ ਪਹੁੰਚਾਉਣ ਲਈ ਸ਼ਹਿਰ ‘ਚ ਢੋਲ ਮਾਰਚ ਕੱਿਢਆ ਗਿਆ। ਉਪਰੰਤ ਫ਼ੁਹਾਰਾ ਚੌਕ ਵਿਖੇ ਧਰਨਾ ਦਿੱਤਾ ਗਿਆ। ਇਸ ਮੌਕੇ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ। ਅਧਿਆਪਕਾਂ ਨੇ ਕਿਹਾ ਕਿ ਉਹ ਪਿਛਲੇ ਲੰਮੇਂ ਸਮੇਂ ਤੋਂ ਸਰਕਾਰ ਕੋਲੋਂ ਸਰਕਾਰੀ ਸਕੂਲਾਂ ‘ਚ ਪੱਕਾ ਕਰਨ ਦੀ ਮੰਗ ਕਰਦੇ ਆ ਰਹੇ ਹਨ ਪਰ ਸਰਕਾਰ ਵੱਲੋਂ ਹਾਲੇ ਤਕ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਹੈ।

ਧਰਨੇ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪੁੱਜੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਅਧਿਆਪਕਾਂ ਨੂੰ 15 ਜੂਨ ਨੂੰ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨਾਲ ਮੀਟਿੰਗ ਦਾ ਭਰੋਸਾ ਦਿੱਤਾ ਗਿਆ। ਉਪਰੰਤ ਅਧਿਆਪਕਾਂ ਨੇ ਧਰਨਾ ਸਮਾਪਤ ਕਰ ਦਿੱਤਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ, ਉਦੋਂ ਤਕ ਉਨ੍ਹਾਂ ਦਾ ਪੱਕਾ ਧਰਨਾ ਜਾਰੀ ਰਹੇਗਾ।

ਇਸ ਮੌਕੇ ਸੰਬੋਧਨ ਕਰਦਿਆਂ ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਾਇ ਸਾਹਿਬ ਸਿੰਘ ਸਿੱਧੂ, ਸੂਬਾ ਮੀਤ ਪ੍ਰਧਾਨ ਨਵਨੀਤ ਕੁਮਾਰ, ਸਾਬਕਾ ਸੂਬਾ ਪ੍ਰਧਾਨ ਰਿਸ਼ੀ ਸੋਨੀ ਨੇ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਆਊਟਸੋਰਸ ਬੰਦ ਕਰਕੇ ਸਾਨੂੰ ਪਹਿਲ ਦੇ ਆਧਾਰ ‘ਤੇ ਪੱਕਾ ਕੀਤਾ ਜਾਵੇਗਾ।

ਉਸੇ ਵਾਅਦੇ ਨੂੰ ਯਾਦ ਕਰਵਾਉਣ ਲਈ ਵੋਕੇਸ਼ਨਲ ਅਧਿਆਪਕਾਂ ਨੇ ਢੋਲ ਮਾਰਚ ਕੱਢ ਕੇ ਕੁੰਭਕਰਨੀ ਨੀਂਦਰ ਸੁੱਤੀ ਕੈਪਟਨ ਸਰਕਾਰ ਦੇ ਕੰਨਾਂ ਤਕ ਆਪਣੀਆਂ ਹੱਕੀ ਮੰਗਾਂ ਦੀ ਆਵਾਜ਼ ਪਹੁੰਚਾਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸਰਕਾਰੀ ਸਕੂਲਾਂ ਵਿਚੋਂ ਕੰਪਨੀਆਂ ਨੂੰ ਬਾਹਰ ਕੱਢ ਕੇ ਅਧਿਆਪਕਾਂ ਦਾ ਰੁਜ਼ਗਾਰ ਪੱਕਾ ਕੀਤਾ ਜਾਵੇ, ਨਹੀਂ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ।

Share This :

Leave a Reply