ਪੰਜਾਬ ‘ਚ ਚੋਣਾਂ ਦੌਰਾਨ CM ਚੰਨੀ ਨੇ ਡੇਰਾ ਸੱਚਾ ਸੌਦਾ ਬਾਰੇ ਦਿੱਤਾ ਵੱਡਾ ਬਿਆਨ

ਖਰੜ, ਮੀਡੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿਘ ਚੰਨੀ (Charanjit Singh Channi) ਨੇ ਖਰੜ ਹਲਕੇ ‘ਚ ਵੋਟ ਪਾਈ। ਇਸ ਤੋਂ ਬਾਅਦ ਮੀਡੀਆ ਦੇ ਮੁਖ਼ਾਤਬ ਹੁੰਦਿਆਂ ਉਨ੍ਹਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ ਪੰਜਾਬ ‘ਚ ਕਾਂਗਰਸ ਜਿੱਤ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਵੱਡੇ ਫ਼ਰਕ ਨਾਲ ਜਿੱਤੇਗੀ। ਚੰਨੀ ਨੇ ਕਿਹਾ ਕਿ ਭਾਜਪਾ ਤੇ ਅਕਾਲੀ ਦਲ ਡੇਰਾਵਾਦ ਨੂੰ ਹੱਲਾਸ਼ੇਰੀ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਡੇਰਾ ਸੱਚਾ ਸੌਦਾ ਦੀਆਂ ਵੋਟਾਂ ਪੈ ਰਹੀਆਂ ਹਨ।

ਅੱਜ ਕੀਤੇ ਟਵੀਟ ਮੁਤਾਬਕ ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਧੂਰੀ ‘ਚ ਡੇਰੇ ਦਾ ਸਮਰਥਨ ਮੰਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਤੇ ਭਾਜਪਾ ਦੀ ਗੰਢਤੁੱਪ ਸਭ ਦੇ ਸਾਹਮਣੇ ਆ ਚੁੱਕੀ ਹੈ ਪਰ ਪੰਜਾਬ ਦੇ ਲੋਕ ਇਨ੍ਹਾਂ ਖਿਲਾਫ਼ ਡਟ ਕੇ ਖੜ੍ਹੇ ਹਨ।

ਜ਼ਿਕਰਯੋਗ ਹੈ ਕਿ ਡੇਰਾ ਪ੍ਰੇਮੀਆਂ ਨੂੰ ਜ਼ੁਬਾਨੀ ਸੰਦੇਸ਼ ਭੇਜਿਆ ਜਾ ਰਿਹਾ ਹੈ ਕਿ ਉਨ੍ਹਾਂ ਕਿਹੜੀ ਪਾਰਟੀ ਨੂੰ ਵੋਟ ਪਾਉਣੀ ਹੈ। ਡੇਰਾ ਸੂਤਰਾਂ ਅਨੁਸਾਰ ਇਸ ਵਾਰ ਡੇਰਾ ਸੱਚਾ ਸੌਦਾ ਕਿਸੇ ਇਕ ਪਾਰਟੀ ਨੂੰ ਸਪੱਸ਼ਟ ਸਮਰਥਨ ਨਹੀਂ ਦੇਵੇਗਾ, ਸਗੋਂ ਵਿਧਾਨ ਸਭਾ ਹਲਕੇ ਦੇ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਗਿਆ ਹੈ। ਡੇਰੇ ਦੇ ਸੂਤਰਾਂ ਅਨੁਸਾਰ ਇਸ ਵਾਰ ਭਾਜਪਾ, ਸ਼੍ਰੋਮਣੀ ਅਕਾਲੀ ਦਲ ਨੂੰ ਹੀ ਸਮਰਥਨ ਦੇਣ ਦਾ ਫੈਸਲਾ ਕੀਤਾ ਗਿਆ ਹੈ। ਨਾਲ ਹੀ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਸਮਰਥਨ ਵਿਧਾਨ ਸਭਾ ਹਲਕਿਆਂ ਮੁਤਾਬਕ ਹੋਵੇਗਾ ਕਿ ਕਿਹੜੇ ਉਮੀਦਵਾਰ ਜਾਂ ਪਾਰਟੀ ਨੇ ਕਿਸ ਥਾਂ ਤੋਂ ਡੇਰੇ ਦੀ ਹਮਾਇਤ ਕੀਤੀ ਹੈ।

Share This :

Leave a Reply