ਚੰਡੀਗੜ੍ਹ, ਮੀਡੀਆ ਬਿਊਰੋ: ਸ਼ਨਿੱਚਰਵਾਰ ਨੂੰ ਪੰਜਾਬ, ਚੰਡੀਗੜ੍ਹ, ਦਿੱਲੀ-NCR, ਜੰਮੂ-ਕਸ਼ਮੀਰ ਸਮੇਤ ਕਈ ਸ਼ਹਿਰਾਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਪੰਚਕੂਲਾ ਤੇ ਆਸ-ਪਾਸ ਦੇ ਇਲਾਕਿਆਂ ‘ਚ ਵੀ ਝਟਕੇ ਲੱਗੇ ਹਨ। ਫਿਲਹਾਲ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਭੂਚਾਲ ਦੇ ਝਟਕਿਆਂ ਕਾਰਨ ਲੋਕਾਂ ‘ਚ ਦਹਿਸ਼ਤ ਫੈਲ ਗਈ ਅਤੇ ਲੋਕ ਤੁਰੰਤ ਘਰਾਂ ਤੋਂ ਬਾਹਰ ਨਿਕਲ ਕੇ ਸੜਕਾਂ ‘ਤੇ ਆ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.7 ਮਾਪੀ ਗਈ। ਭੂਚਾਲ ਦਾ ਕੇਂਦਰ ਪਾਕਿਸਤਾਨ ਦੱਸਿਆ ਜਾ ਰਿਹਾ ਹੈ।
ਜਲੰਧਰ ਦੇ ਕਈ ਇਲਾਕਿਆਂ ‘ਚ 5 ਸੈਕਿਡ ਤਕ ਹਿੱਲੀ ਧਰਤੀ
ਪੰਜਾਬ ਦੇ ਕੁਝ ਹਿੱਸਿਆਂ ‘ਚ ਸਵੇਰੇ 9:49 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਲੰਧਰ ਦੇ ਕਈ ਇਲਾਕਿਆਂ ‘ਚ ਕਰੀਬ 5 ਸੈਕੰਡ ਤਕ ਧਰਤੀ ਕੰਬਦੀ ਰਹੀ। ਹਾਲਾਂਕਿ ਬਹੁਤ ਘੱਟ ਲੋਕਾਂ ਨੇ ਇਸ ਨੂੰ ਮਹਿਸੂਸ ਕੀਤਾ ਹੈ। ਚੰਡੀਗੜ੍ਹ ‘ਚ ਵੀ ਭੂਚਾਲ ਦੇ ਝਟਕੇ ਕਰੀਬ ਦੋ ਸੈਕੰਡ ਤਕ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਇਸ ਦਾ ਕੇਂਦਰ ਪਾਕਿਸਤਾਨ ਤੇ ਅਫਗਾਨਿਸਤਾਨ ਦੀ ਸਰਹੱਦ ‘ਤੇ ਦੱਸਿਆ ਜਾ ਰਿਹਾ ਹੈ। ਭੂਚਾਲ ਦੀ ਗਹਿਰਾਈ ਬਾਰੇ ਅਜੇ ਤਕ ਕੋਈ ਜਾਣਕਾਰੀ ਨਹੀਂ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੇ ਨੋਇਡਾ ‘ਚ ਭੂਚਾਲ ਦੇ ਝਟਕੇ ਮਹਿਸੂਸ ਹੋਣ ਦੀ ਖ਼ਬਰ ਹੈ।