ਐਸ਼ਵਰਿਆ ਰਾਏ ‘ਤੇ ਵੀ ਈਡੀ ਦਾ ਐਕਸ਼ਨ, ਫੇਮਾ ਤਹਿਤ ਭੇਜਿਆ ਸੰਮਨ

ਪਨਾਮਾ ਪੇਪਰਜ਼ ਲੀਕ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਨੂੰ ਸੰਮਨ ਜਾਰੀ ਕੀਤਾ ਹੈ। ਫਿਲਮ ਅਦਾਕਾਰਾ ਐਸ਼ਵਰਿਆ ਰਾਏ ਫੇਮਾ ਤਹਿਤ ਦਿੱਤੇ ਨੋਟਿਸ ‘ਤੇ ਅੱਜ ਈਡੀ ਸਾਹਮਣੇ ਪੇਸ਼ ਨਹੀਂ ਹੋਵੇਗੀ। ਇਸ ਲਈ ਉਨ੍ਹਾਂ ਨੇ ਈਡੀ ਹੈੱਡਕੁਆਰਟਰ ਨੂੰ ਪੱਤਰ ਲਿਖਿਆ ਹੈ। ਈਡੀ ਨੇ ਐਸ਼ਵਰਿਆ ਰਾਏ ਨੂੰ ਫੇਮਾ ਤਹਿਤ ਨੋਟਿਸ ਜਾਰੀ ਕਰਕੇ ਪੁੱਛਗਿੱਛ ਲਈ ਦਿੱਲੀ ਹੈੱਡਕੁਆਰਟਰ ਬੁਲਾਇਆ ਸੀ ਪਰ ਐਸ਼ਵਰਿਆ ਰਾਏ ਨੇ ਈਡੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਪੇਸ਼ ਨਹੀਂ ਹੋ ਸਕੇਗੀ। ਹੁਣ ਇਨਫੋਰਸਮੈਂਟ ਡਾਇਰੈਕਟੋਰੇਟ ਨਵਾਂ ਨੋਟਿਸ ਜਾਰੀ ਕਰੇਗਾ।

ਦੱਸ ਦਈਏ ਕਿ ਐਸ਼ਵਰਿਆ ਰਾਏ ਦੇ ਸੱਸ ਜਯਾ ਬੱਚਨ ਸਮਾਜਵਾਦੀ ਪਾਰਟੀ ਦੀ ਸੰਸਦ ਮੈਂਬਰ ਹੈ। ਉਹ ਪਿਛਲੇ ਦਿਨਾਂ ਤੋਂ ਮੋਦੀ ਸਰਕਾਰ ਉੱਪਰ ਕਾਫੀ ਹਮਲੇ ਕਰ ਰਹੀ ਹੈ। ਸਮਾਜਵਾਦੀ ਪਾਰਟੀ ਇਸ ਐਕਸ਼ਨ ਨੂੰ ਇਸੇ ਨਜ਼ਰੀਏ ਵਜੋਂ ਵੇਖ ਰਹੀ ਹੈ। ਸਮਾਜਵਾਦੀ ਪਾਰਟੀ ਦੇ ਹੋਰ ਵੀ ਕਈ ਲੀਡਰਾਂ ਉੱਪਰ ਇਨਕਮ ਟੈਕਸ ਤੇ ਹੋਰ ਏਜੰਸੀਆਂ ਉੱਪਰ ਛਾਪੇ ਪਏ ਹਨ।

Share This :

Leave a Reply