ਪਟਿਆਲਾ ਰੈਲੀ ’ਚ ਮੁਲਾਜ਼ਮਾਂ ਵੱਲੋਂ ਵੱਡੀ ਗਿਣਤੀ ’ਚ ਸ਼ਾਮਲ ਹੋਣ ਦਾ ਫੈਸਲਾ

ਖੰਨਾ (ਪਰਮਜੀਤ ਸਿੰਘ ਧੀਮਾਨ) – ਪੁਰਾਣੀ ਪੈਨਸ਼ਨ ਦੀ ਮੰਗ ਸਬੰਧੀ ਸਮੂਹ ਮੁਲਾਜ਼ਮ ਜੱਥੇਬੰਦੀਆਂ ਵੱਲੋਂ ਪਟਿਆਲਾ ਵਿਖੇ 24 ਅਗਸਤ ਨੂੰ ‘ਵਾਅਦਾ ਯਾਦ ਕਰਾਉ’ ਰੈਲੀ ਸੀ. ਪੀ. ਐਫ. ਕਰਮਚਾਰੀ ਯੂਨੀਅਨ ਵੱਲੋਂ ਕੀਤੀ ਜਾ ਰਹੀ ਹੈ, ਜਿਸ ਵਿਚ ਪੂਰੇ ਪੰਜਾਬ ਤੋਂ ਮੁਲਾਜ਼ਮਾਂ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਦੇਵ ਸਿੰਘ ਬੈਨੀਪਾਲ ਅਤੇ ਹਰਬੰਸ ਸਿੰਘ ਪੱਪਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਸੱਤਾ ਹਾਸਲ ਕਰਦੇ ਹੀ ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇਗੀ।

ਪ੍ਰਤੂੰ ਸਾਢੇ ਚਾਰ ਸਾਲ ਤੋਂ ਵੀ ਵੱਧ ਸਮਾਂ ਬੀਤਣ ’ਤੇ ਵੀ ਸਰਕਾਰ ਟਾਲ ਮਟੋਲ ਦੀ ਨੀਤੀ ਕਾਰਨ ਸੀਪੀਐਫ ਤੇ ਐਨਪੀਸਐਸ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਦੀ ਮੰਗ ਤਰੁੰਤ ਪੂਰੀ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿਚ ਸਰਕਾਰ ਨੂੰ ਮੁਲਾਜ਼ਮਾਂ ਦੇ ਰੋਸ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਸ਼ਿੰਗਾਰਾ ਸਿੰਘ, ਹਰਦੀਪ ਸਿੰਘ, ਗੁਰਦੀਪ ਸਿੰਘ, ਗਗਨਦੀਪ ਸਿੰਘ, ਧਰਮਿੰਦਰ ਚਕੋਹੀ, ਜਗਤਾਰ ਸਿੰਘ, ਜਸਵਿੰਦਰ ਸਿੰਘ, ਪਰਮਜੀਤ ਸਿੰਘ, ਪ੍ਰਗਟ ਸਿੰਘ ਬੈਨੀਪਾਲ, ਹਰਦੀਪ ਸਿੰਘ, ਰਾਜਨ ਕੁਮਾਰ ਆਦਿ ਹਾਜ਼ਰ ਸਨ।

Share This :

Leave a Reply