ਫਿਰੋਜ਼ਪੁਰ (ਮੀਡੀਆ ਬਿਊਰੋ) ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਂਧ ਰੋਜ਼ਗਾਰ ਦੇ ਮੌਕੇ ਮੁਹਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਬਿਉਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵੱਲੋਂੰ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ ਹਾਜ਼ਰ ਹੋਈ ਕੰਪਨੀ ਇਜਾਈਲ ਹਰਬਲ ਵੱਲੋਂ ਵੈੱਲਨੈੱਸ ਐਡਵਾਈਜ਼ਰ (ਕੇਵਲ ਲੜਕੀਆਂ) ਦੀ ਅਸਾਮੀ ਦੀ ਪੂਰਤੀ ਲਈ ਇੰਟਰਵਿਊ ਕੀਤੀ ਗਈ। ਇਸ ਰੋਜ਼ਗਾਰ ਮੇਲੇ ਵਿੱਚ 47 ਪ੍ਰਾਰਥੀਆਂ ਨੇ ਭਾਗ ਲਿਆ ਗਿਆ, ਜਿਸ ਵਿਚੋਂ 26 ਪ੍ਰਾਰਥੀਆਂ ਦੀ ਮੌਕੇ ਤੇ ਚੋਣ ਕੀਤੀ ਗਈ। ਇਸ ਮੇਲੇ ਵਿੱਚ ਸ਼੍ਰੀ ਉਮ ਪ੍ਰਕਾਸ਼, ਪੀ.ਸੀ.ਐਸ, ਸੀ.ਈ.ਓ, ਜ਼ਿਲ੍ਹਾ ਬਿਉਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜ਼ਪੁਰ ਵੱਲੋਂ ਆਈ ਹੋਈ ਕੰਪਨੀਆਂ ਦੇ ਨਿਯੋਜਕਾਂ ਨਾਲ ਅਸਾਮੀਆਂ ਸਬੰਧੀ ਵਿਚਾਰ ਸਾਂਝੇ ਕੀਤੇ ਗਏ ਅਤੇ ਹਾਜ਼ਰ ਹੋਏ ਪ੍ਰਾਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ।
ਉਹਨਾਂ ਵੱਲੋਂ ਪੰਜਾਬ ਸਰਕਾਰ ਦੁਆਰਾ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਲਗਾਏ ਜਾ ਰਹੇ ਮਹੀਨਾਵਾਰ ਰੋਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋਣ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਰਕਾਰੀ ਅਤੇ ਗੈਰ ਸਰਕਾਰੀ ਵਿਗਿਆਪਤ ਅਸਾਮੀਆਂ ਸਬੰਧੀ ਹੋਣ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਬਿਲਕੁੱਲ ਮੁਫਤ ਦਿੱਤੀ ਜਾਣ ਵਾਲੀ ਕੋਚਿੰਗ ਲੈਣ ਲਈ ਪ੍ਰਾਰਥੀਆ ਨੂੰ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਤੇ ਸ਼੍ਰੀ ਗੁਰਜੰਟ ਸਿੰਘ ਪਲੇਸਮੈਂਟ ਅਫਸਰ ਜ਼ਿਲ੍ਹਾ ਬਿਉਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜ਼ਪੁਰ, ਸ਼੍ਰੀ ਰਾਹੁਲ ਵੋਹਰਾ ਯੰਗ ਪ੍ਰੋਫੈਸ਼ਨਲ ਮਾਡਲ ਕਰੀਅਰ ਸੈਂਟਰ ਫਿਰੋਜਪੁਰ ਹਾਜ਼ਰ ਸਨ।