ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਦੇ ਭਾਣਜੇ ਦੀ ਨਿਆਂਇਕ ਹਿਰਾਸਤ ‘ਚ ਵਾਧਾ

ਜਲੰਧਰ, ਮੀਡੀਆ ਬਿਊਰੋ:

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਭਤੀਜੇ ਭੁਪਿੰਦਰ ਸਿੰਘ ਹਨੀ (Bhupinder Singh Honey) ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ਵਿੱਚ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜ਼ਿਕਰਯੋਗ ਹੈ ਕਿ 18 ਜਨਵਰੀ ਨੂੰ ਉਸ ਦੇ ਘਰੋਂ ਕਰੀਬ 8 ਕਰੋੜ ਰੁਪਏ ਬਰਾਮਦ ਕੀਤੇ ਗਏ ਸਨ ਜਦਕਿ ਉਸ ਦੇ ਇਕ ਸਾਥੀ ਦੇ ਘਰੋਂ 2 ਕਰੋੜ ਰੁਪਏ ਬਰਾਮਦ ਹੋਏ ਸਨ, ਜਿਸ ਤੋਂ ਬਾਅਦ ਈਡੀ ਨੇ ਉਸ ਵਿਰੁੱਧ ਜਾਂਚ ਸ਼ੁਰੂ ਕੀਤੀ ਗਈ ਸੀ। ਹਨੀ ਦੀ ਨਿਆਂਇਕ ਹਿਰਾਸਤ 20 ਅਪ੍ਰੈਲ ਤਕ ਵਧਾ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ED ਵੱਲੋਂ ਚਾਰਜਸ਼ੀਟ 31 ਮਾਰਚ ਨੂੰ ਪੀਐੱਮਐੱਲਏ, 2002 ਦੀ ਧਾਰਾ 3, 4, 44 ਤੇ 45 ਤਹਿਤ ਦਾਇਰ ਕੀਤੀ ਗਈ ਸੀ। ਈਡੀ ਨੇ ਹਨੀ ਨੂੰ 3 ਅਤੇ 4 ਫਰਵਰੀ ਦੀ ਰਾਤ ਗ੍ਰਿਫ਼ਤਾਰ ਕੀਤਾ ਸੀ ਤੇ ਨਿਯਮ ਅਨੁਸਾਰ ED ਨੇ ਉਸ ਦੇ ਖਿਲਾਫ਼ 60 ਦਿਨਾਂ ਦੇ ਅੰਦਰ ਚਾਰਜਸ਼ੀਟ ਦਾਇਰ ਕਰਨੀ ਸੀ। ਈਡੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ 18 ਜਨਵਰੀ ਨੂੰ ਹਨੀ ਤੇ ਹੋਰਨਾਂ ਖਿਲਾਫ਼ 10 ਜਗ੍ਹਾ ‘ਤੇ ਛਾਪੇਮਾਰੀ ਕੀਤੀ ਸੀ। ਈਡੀ ਨੇ ਹਨੀ ਦੇ ਕੰਪਲੈਕਸ ਤੋਂ ਕਰੀਬ 7.9 ਕਰੋੜ ਰੁਪਏ ਨਕਦੀ ਅਤੇ ਉਸਦੇ ਇਕ ਸਹਿਯੋਗੀ ਸੰਦੀਪ ਕੁਮਾਰ ਕੋਲੋਂ 2 ਕਰੋੜ ਰੁਪਏ ਨਕਦੀ ਜ਼ਬਤ ਕੀਤੀ ਸੀ। ਬਾਅਦ ਵਿਚ ਈਡੀ ਨੇ ਹਨੀ ਨੂੰ ਕਈ ਵਾਰ ਪੁੱਛਗਿੱਛ ਲਈ ਬੁਲਾਇਆ ਤੇ ਅਖੀਰ ਵਿਚ ਉਸ ਨੂੰ 3 ਫਰਵਰੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਤੇ ਹੁਣ ਤਕ ਨਿਆਇਕ ਹਿਰਾਸਤ ‘ਚ ਹੈ।

Share This :

Leave a Reply