ਜੇਲ੍ਹ ਵਿੱਚ ਬੈਠ ਕੇ ਚਲਾ ਰਹੇ ਡਰੱਗ ਰੈਕੇਟ ਦਾ ਪਰਦਾਫਾਸ਼

ਫਗਵਾੜਾ, ਮੀਡੀਆ ਬੀਊਰੋ:

ਦਿਆਮਾ ਹਰੀਸ਼ ਓਮ ਪ੍ਰਕਾਸ਼ ਸੀਨੀਅਰ ਪੁਲਸ ਕਪਤਾਨ ਕਪੂਰਥਲਾ ਵਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਨੂੰ ਭਾਰੀ ਸਫਲਤਾ ਹਾਸਲ ਹੋਈ ਜਦੋਂ ਜਗਜੀਤ ਸਿੰਘ ਸਰੋਆ ਐਸਪੀ ਤਫ਼ਤੀਸ਼ ਹਰਿੰਦਰ ਸਿੰਘ ਪਰਮਾਰ ਐਸਪੀ ਫਗਵਾੜਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ਼ ਇੰਚਾਰਜ ਸਿਕੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਸੀਆਈਏ ਸਟਾਫ ਦੀ ਟੀਮ ਨੇ ਨਜ਼ਦੀਕ ਪਿੰਡ ਨੰਗਲ ਮਾਝਾ ਦੇ ਗੇਟ ਤੇ ਨਾਕਾਬੰਦੀ ਕੀਤੀ ਹੋਈ ਸੀ ਉੱਥੋਂ ਇਕ ਮੋਨਾ ਵਿਅਕਤੀ ਅਮਨਪ੍ਰੀਤ ਸਿੰਘ ਨੂੰ ਜਾਂਚ ਕਰਨ ਲਈ ਰੋਕ ਕੇ ਪੁੱਛਗਿੱਛ ਕੀਤੀ ਤਾਂ ਉਸ ਪਾਸੋਂ ਸੌ ਗ੍ਰਾਮ ਹੈਰੋਇਨ ਬਰਾਮਦ ਹੋਈ ਦੋਸ਼ੀ ਤੇ ਥਾਣਾ ਸਦਰ ਫਗਵਾੜਾ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਜਦੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਤਾਂ ਉਸਨੇ ਦੱਸਿਆ ਕਿ ਨਵਜੋਤ ਸਿੰਘ ਉਰਫ਼ ਜੋਤ ਪੁੱਤਰ ਪਰਮਿੰਦਰ ਸਿੰਘ ਵਾਸੀ ਤਲਵੰਡੀ ਥਾਣਾ ਭੁਲੱਥ ਜੋ ਕੇ ਵੱਖ ਵੱਖ ਧਾਰਾਵਾਂ ਤਹਿਤ ਜੇਲ੍ਹ ਅੰਦਰ ਸਜ਼ਾ ਕੱਟ ਰਿਹਾ ਹੈ ਇੱਕ ਪਿੰਡ ਹੋਣ ਕਾਰਨ ਇਨ੍ਹਾਂ ਦਾ ਆਪਸ ਵਿੱਚ ਮੇਲ ਮਿਲਾਪ ਹੈ ਉਹ ਜੇਲ੍ਹ ਅੰਦਰੋਂ ਡਰੱਗ ਰੈਕੇਟ ਚਲਾ ਰਿਹਾ ਹੈ ਅਤੇ ਜੇਲ੍ਹ ਅੰਦਰ ਬੈਠ ਕੇ ਟੈਲੀਫੋਨ ਰਾਹੀਂ ਸਪਲਾਈ ਕਰਵਾਉਂਦਾ ਹੈ।

ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ਼ ਇੰਚਾਰਜ ਸਿਕੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਦੀ ਡਰੱਗ ਸਪਲਾਈ ਤੋੜਨ ਵਿੱਚ ਸੀਆਈਏ ਸਟਾਫ਼ ਫਗਵਾੜਾ ਨੇ ਭਾਰੀ ਸਫਲਤਾ ਹਾਸਲ ਕੀਤੀ ਉਕਤ ਮੁਕੱਦਮੇ ਵਿਚ ਵਾਧਾ ਕਰਦੇ ਹੋਏ ਦੋਸ਼ੀ ਨਵਜੋਤ ਸਿੰਘ ਉਰਫ਼ ਜੋਤ ਨੂੰ ਐਨਡੀਪੀਐਸ ਐਕਟ ਤਹਿਤ ਨਾਮਜ਼ਦ ਕੀਤਾ ਗਿਆ ਹੈ ਪ੍ਰੋਟੈਕਸ਼ਨ ਵਾਰੰਟ ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ ਜਿਸ ਤੋਂ ਬਾਅਦ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ ਦੋਸ਼ੀ ਅਮਨਪ੍ਰੀਤ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤੀ ਜਾ ਰਹੀ ਹੈ ਜਿਸ ਤੋਂ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Share This :

Leave a Reply