ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਕਿਸਾਨਾਂ ਦਾ ਰੋਹ ਵਧਿਆ

ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਵੱਖ ਵੱਖ ਕਿਸਾਨ ਜੱਥੇਬੰਦੀਆਂ ਅਤੇ ਹੋਰ ਲੋਕਾਂ ਵੱਲੋਂ ਸ਼ਾਂਤਮਈ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਸਵੈਚ ਅਤੇ ਹਰਮਿੰਦਰ ਸਿੰਘ ਨੇ ਸੰਸਦ ਦੇ ਬਾਹਰ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਕਿਸਾਨ ਸੰਸਦ ਨੂੰ ਰੋਕਣ ਦੀ ਤਿੱਖਾ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ-ਮਜ਼ਦੂਰ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਦੇ ਬਾਰਡਰਾਂ ਤੇ ਸ਼ਾਂਤਮਈ ਸੰਘਰਸ਼ ਕਰ ਰਹੇ ਹਨ, ਪ੍ਰਤੂੰ ਹੁਣ ਤੱਕ ਮੋਦੀ ਸਰਕਾਰ ਨੂੰ ਕਿਸਾਨਾਂ ਦੀ ਦਰਦ ਸਮਝ ਨਹੀਂ ਆਇਆ।

ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ ਜ਼ੁੰਮੇਵਾਰੀ ਲੈਂਦਿਆਂ ਪ੍ਰਸ਼ਾਸ਼ਨ ਨੂੰ ਭਰੋਸਾ ਦਿਵਾਇਆ ਸੀ ਕਿ ਇਹ ਪ੍ਰੋਗਰਾਮ ਬਿਲਕੁੱਲ ਸ਼ਾਤਮਈ ਤਰੀਕੇ ਨਾਲ ਹੋਵੇਗਾ ਅਤੇ ਇਸ ਵਿਚ ਜਾਣ ਵਾਲੇ ਕਿਸਾਨਾਂ ਦੇ ਪਰੂਫ਼ ਵੀ ਦਿੱਤੇ ਗਏ ਸਨ, ਪ੍ਰਤੂੰ ਫ਼ਿਰ ਵੀ ਮੌਜੂਦਾ ਸਰਕਾਰ ਨੇ ਕਿਸਾਨਾਂ ਦੀ ਅਵਾਜ਼ ਦਬਾਉਣ ਲਈ ਪੂਰੀ ਵਾਹ ਲਾਈ, ਜਿਸ ਕਾਰਨ ਅੱਜ ਪੂਰੇ ਭਾਰਤ ਦੇ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਪਰੋਕਤ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਦਾ ਇਹੀ ਰਵੱਈਆ ਰਿਹਾ ਤਾਂ ਆਉਣ ਵਾਲੇ ਸਮੇਂ ਵਿਚ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਸਰਕਾਰ ਤਿਆਰ ਰਹੇ। ਇਸ ਮੌਕੇ ਕਸ਼ਮੀਰਾ ਸਿੰਘ, ਅਵਤਾਰ ਸਿੰਘ, ਹਵਾ ਸਿੰਘ, ਬਿਕਰਮਜੀਤ ਸਿੰਘ, ਹਰਮਿੰਦਰ ਸਿੰਘ, ਰਛਪਾਲ ਸਿੰਘ, ਹਰਵਿੰਦਰ ਸਿੰਘ, ਗੁਰਦਿਆਲ ਸਿੰਘ, ਬਲਜੀਤ ਸਿੰਘ, ਦਰਸ਼ਨ ਕੌੜੀ, ਸਾਧੂ ਸਿੰਘ, ਗੁਰਮੇਲ ਸਿੰਘ, ਲਖਵਿੰਦਰ ਸਿੰਘ, ਡਾ.ਚਰਨਜੀਤ ਸਿੰਘ, ਅੰਮ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।

Share This :

Leave a Reply