ਖੰਨਾ (ਪਰਮਜੀਤ ਸਿੰਘ ਧੀਮਾਨ) – ਸਥਾਨਕ ਲਲਹੇੜੀ ਚੌਂਕ ਵਿਖੇ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵੱਲੋਂ ਕਿਸਾਨ-ਮਜ਼ਦੂਰ ਵਿਰੋਧੀ ਤਿੰਨ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ-2020, ਚਾਰ ਲੇਬਰ ਕੋਡ ਅਤੇ ਪੁਰਾਣਾ ਕਿਰਤ ਕਾਨੂੰਨ ਬਹਾਲ ਕਰਵਾਉਣ ਲਈ ਲਾਇਆ ਪੱਕਾ ਮੋਰਚਾ 37ਵੇਂ ਦਿਨ ਜਾਰੀ ਰਿਹਾ। ਇਸ ਮੌਕੇ ਹਰਚੰਦ ਸਿੰਘ ਅਤੇ ਕਰਨੈਲ ਸਿੰਘ ਇਕੋਲਾਹਾ ਨੇ ਕਿਹਾ ਕਿ ਮੋਦੀ-ਸ਼ਾਹ ਜੋੜੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰਨ ਲਈ ਕਿਸੇ ਵਿਚੋਲੇ ਨਾਲ ਗੱਲ ਕਰਨ ਦੀ ਥਾਂ ਕਿਸਾਨਾਂ ਨਾਲ ਸਿੱਧੀ ਗੱਲ ਕਰੇ।
ਉਨ੍ਹਾਂ ਕਿਹਾ ਕਿ ਖੇਤੀ ਕੋਈ ਵਪਾਰ ਨਹੀਂ ਬਲਕਿ ਇਕ ਪੇਸ਼ਾ ਹੈ। ਕੇਂਦਰ ਸਰਕਾਰ ਇਸ ਨੂੰ ਟਰੇਡ ਦੇ ਅਧੀਨ ਲਿਆ ਕੇ ਰਾਜਾਂ ਦੇ ਅਧਿਕਾਰਾਂ ਤੇ ਡਾਕਾ ਮਾਰ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਆਓ ਸਾਰੇ ਮਿਲ ਕੇ ਇਸ ਬਦਨੀਤੀ ਖਿਲਾਫ਼ ਤੇ ਸੂਬਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਮਿਲ ਕੇ ਸੰਘਰਸ਼ ਕਰੀਏ। ਇਸ ਮੌਕੇ ਹਰਨੇਕ ਸਿੰਘ, ਰਾਜ ਕੁਮਾਰ ਜੈਨੀਵਾਲ, ਗੁਰਚਰਨ ਸਿੰਘ, ਲਵਪ੍ਰੀਤ ਸਿੰਘ, ਕਰਮ ਸਿੰਘ, ਹਵਾ ਸਿੰਘ, ਦਿਲਪ੍ਰੀਤ ਸਿੰਘ, ਸ਼ਾਂਤੀ ਲਾਲ, ਗੁਰਮੀਤ ਸਿੰਘ, ਬੂਟਾ ਸਿੰਘ, ਗੁਰਜੀਤ ਸਿੰਘ, ਰਣਬੀਰ ਸਿੰਘ, ਮਲਕੀਤ ਸਿੰਘ, ਟਹਿਲ ਸਿੰਘ, ਨਾਜ਼ਰ ਸਿੰਘ, ਹਰਜੀਤ ਸਿੰਘ, ਰਮੇਸ਼ ਖੱਤਰੀ ਆਦਿ ਹਾਜ਼ਰ ਸਨ।