ਕਿਸਾਨਾਂ ਵੱਲੋਂ ਆਮ ਲੋਕਾਂ ਨੂੰ ਕਿਸਾਨੀ ਸੰਘਰਸ਼ ’ਚ ਸ਼ਾਮਲ ਹੋਣ ਦੀ ਅਪੀਲ

ਖੰਨਾ (ਪਰਮਜੀਤ ਸਿੰਘ ਧੀਮਾਨ) – ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ 247ਵੇਂ ਦਿਨ ਵੀ ਲਗਾਤਾਰ ਜਾਰੀ ਹੈ। ਇਸ ਮੌਕੇ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਸਵੈਚ ਅਤੇ ਹਰਮਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਵੱਲੋਂ 5 ਜੂਨ ਨੂੰ ਐਸ।ਡੀ।ਐਮ ਦਫ਼ਤਰ ਅੱਗੇ ਆਰਡੀਨੈਂਸ ਦੀਆਂ ਕਾਪੀਆਂ ਸਾਡੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਜ਼ਮੀਰ ਮਰ ਚੁੱਕੀ ਹੈ, ਇਨ੍ਹਾਂ ਦੀਆਂ ਅੱਖਾਂ ਤੇ ਕਾਲਾ ਮੋਤੀਆਂ ਉਤਰ ਆਇਆ ਹੈ, ਜਿਸਦਾ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾਡ ਕੇ ਇਲਾਜ ਕਰਨ ਦੀ ਲੋਡ ਹੈ।

ਇਸ ਮੌਕੇ ਰਾਜਿੰਦਰ ਸਿੰਘ ਕੋਟ ਪਨੈਚ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਬੇਹੱਦ ਅਫ਼ਸੋਸ ਦੀ ਗੱਲ ਹੈ ਕਿ ਕੇਂਦਰ ਸਰਕਾਰ ਕੁਝ ਕਾਰਪੋਰੇਟ ਘਰਾਣਿਆਂ ਅੱਗੇ ਗੋਡੇ ਟੇਕ ਕੇ ਸਾਰਾ ਕੁਝ ਉਨ੍ਹਾਂ ਹਵਾਲੇ ਕਰਨ ਤੇ ਤੁਲੀ ਹੋਈ ਹੈ, ਪ੍ਰਤੂੰ ਕਿਸਾਨ, ਮਜ਼ਦੂਰ ਤੇ ਦੇਸ਼ ਦੇ ਲੋਕ ਇਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ। ਉਪਰੋਕਤ ਆਗੂਆਂ ਨੇ ਇਸ ਸੰਘਰਸ਼ ਵਿਚ ਆਮ ਲੋਕਾਂ ਨੂੰ ਵੱਧ ਚਡ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਤਾਂ ਜੋ ਜਲਦ ਤੋਂ ਜਲਦ ਆਪਣੇ ਹੱਕ ਵਾਪਸ ਲਏ ਜਾਣ। ਕਿਸਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਕੁਝ ਮੰਤਰੀਆਂ ਦੇ ਸਕੇ ਸਬੰਧੀਆਂ ਨੂੰ ਤਰਸ ਦੇ ਅਧਾਰ ਤੇ ਉੱਚ ਪੱਧਰੀ ਨੌਕਰੀਆਂ ਦਿੱਤੇ ਜਾਣ ਤੇ ਕਿਹਾ ਕਿ ‘ਅੰਨਾ ਵੰਡੇ ਖੀਰਨੀਆਂ, ਮੁਡ੍ਰਮੁਡ ਘਰਦਿਆਂ ਨੂੰ’ ਵਾਲੀ ਕਹਾਵਤ ਸੱਚ ਕਰ ਵਿਖਾਈ ਹੈ।

ਉਨ੍ਹਾਂ ਕਿਹਾ ਕਿ ਪਹਿਲਾ ਵੀ ਅਜਿਹਾ ਤਰਸ ਕਰਕੇ ਆਪਣੇ ਵਿਧਾਇਕਾਂ ਨੂੰ ਨੌਕਰੀਆਂ ਦੇ ਕੇ ਸਰਕਾਰੀ ਖ਼ਜ਼ਾਨੇ ਨੂੰ ਖੋਰਾਂ ਲਾ ਚੁੱਕੇ ਹਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਰਾਜਨੀਤੀ ਅਜੌਕੇ ਸਮੇਂ ਵਿਚ ਸਭ ਤੋਂ ਸੁਰੱਖਿਅਤ ਬਿਜਨੈਸ ਬਣ ਚੁੱਕੀ ਹੈ। ਇਸ ਮੌਕੇ ਕਸ਼ਮੀਰਾ ਸਿੰਘ, ਜਗਜੀਤ ਸਿੰਘ, ਅਵਤਾਰ ਸਿੰਘ, ਸੁੱਖੀ ਰਤਨਪਾਲੋਂ, ਲਖਵੀਰ ਸਿੰਘ, ਦੀਦਾਰ ਸਿੰਘ, ਕਰਨੈਲ ਸਿੰਘ, ਗੁਰਦਿਆਲ ਸਿੰਘ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ, ਕਰਮਜੀਤ ਸਿੰਘ, ਜਸਪਾਲ ਬਾਂਗਰ, ਮਨਦੀਪ ਸਿੰਘ, ਸੁਖਮਿੰਦਰ ਸਿੰਘ, ਮਨਜੀਤ ਸਿੰਘ, ਬਲਵੀਰ ਸਿੰਘ, ਤਰਲੋਕ ਸਿੰਘ, ਦਰਸ਼ਨ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ।

Share This :

Leave a Reply