ਕਿਸਾਨਾਂ ਨੇ ਮੋਦੀ, ਸ਼ਾਹ ਤੇ ਤੋਮਰ ਦੇ ਪੁਤਲੇ ਫੂਕੇ

ਖੰਨਾ (ਪਰਮਜੀਤ ਸਿੰਘ ਧੀਮਾਨ) – ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਅਰੰਭਿਆ ਸੰਘਰਸ਼ ਲਗਾਤਾਰ ਜਾਰੀ ਹੈ। ਅੱਜ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ’ਤੇ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਸਮਰਾਲਾ ਚੌਂਕ ਖੰਨਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੇ ਪੁਤਲੇ ਫੂਕੇ। ਜਿਸ ਵਿਚ ਆਲੇ-ਦੁਆਲੇ ਦੇ ਪਿੰਡਾਂ, ਦੁਕਾਨਦਾਰਾਂ, ਮਜ਼ਦੂਰਾਂ ਤੋਂ ਇਲਾਵਾ ਕਿਸਾਨ ਔਰਤਾਂ ਵੱਡੀ ਗਿਣਤੀ ਵਿਚ ਸ਼ਾਮਲ ਹੋਈਆਂ।

ਇਸ ਮੌਕੇ ਕਿਸਾਨ-ਮਜ਼ਦੂਰ ਸੰਘਰਸ਼ ਐਸੋਸ਼ੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਸਵੈਚ ਅਤੇ ਹਰਮਿੰਦਰ ਸਿੰਘ ਨੇ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅੜੀਅਲ ਰਵੱਈਏ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਕਾਰਪੋਰੇਟ ਘਰਾਣਿਆਂ ਪੱਖੀਂ ਨੀਤੀਆਂ ਅਪਣਾ ਕੇ ਦੇਸ਼ ਦੇ ਅੰਨ੍ਹ ਦਾਤਿਆਂ ਦੀਆਂ ਜ਼ਮੀਨਾਂ ਤੇ ਕਬਜ਼ਾ ਕਰਨਾ ਚਾਹੁੰਦੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਜੇਕਰ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਤਾਂ ਇਸ ਦਾ ਅਸਰ ਹਰ ਘਰ ਦੇ ਚੁੱਲ੍ਹ’ਤੇ ਪਵੇਗਾ, ਇਸ ਲਈ ਹਰ ਵਰਗ ਇਕਜੁੱਟ ਹੋ ਕੇ ਸਰਕਾਰ ਖਿਲਾਫ਼ ਸੰਘਰਸ਼ ਜਾਰੀ ਰੱਖੇ ਤਾਂ ਹੀ ਹੱਕ ਵਾਪਸ ਮਿਲਣਗੇ। ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਕਾਨੂੰਨ ਵਾਪਸ ਨਾ ਲਏ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਸਿਰ ਹੋਵੇਗੀ। ਇਸ ਮੌਕੇ ਕਸ਼ਮੀਰਾ ਸਿੰਘ ਮਾਜਰਾ, ਪ੍ਰਧਾਨ ਅਵਤਾਰ ਸਿੰਘ ਮਜਾਰਾ, ਗੁਰਮੇਲ ਸਿੰਘ, ਗੁਰਸਿਰਮਨਜੀਤ ਸਿੰਘ, ਹਰਚੰਦ ਸਿੰਘ, ਰਛਪਾਲ ਸਿੰਘ, ਜਗਦੀਸ਼ ਸਿੰਘ, ਸੁਰਿੰਦਰ ਬਾਵਾ, ਹਰਪ੍ਰੀਤ ਸਿੰਘ, ਪਰਵਿੰਦਰ ਸਿੰਘ, ਬਲਬੀਰ ਸਿੰਘ, ਜਤਿੰਦਰ ਸਿੰਘ, ਗੁਰਦਿਆਲ ਸਿੰਘ, ਕੈਪਟਨ ਨੰਦ ਲਾਲ, ਮੁਖਤਿਆਰ ਸਿੰਘ, ਹਰਮਿੰਦਰ ਸਿੰਘ, ਮੋਹਣ ਸਿੰਘ, ਸਤਵਿੰਦਰ ਸਿੰਘ, ਦਰਸ਼ਨ ਸਿੰਘ, ਅੰਮ੍ਰਿਤਪਾਲ ਸਿੰਘ ਵਾਲੀਆ, ਅਮਨਦੀਪ ਸਿੰਘ, ਸੁਖਵੰਤ ਸਿੰਘ ਟਿੱਲੂ, ਕੁਲਦੀਪ ਸਿੰਘ, ਬੁੱਧ ਸਿੰਘ, ਦੀਦਾਰ ਸਿੰਘ, ਹਵਾ ਸਿੰਘ, ਨਿਰਮਲ ਸਿੰਘ, ਸੁੱਖੀ ਰਤਨਪਾਲੋਂ ਆਦਿ ਹਾਜ਼ਰ ਸਨ।

Share This :

Leave a Reply