
ਚੰਡੀਗੜ੍ਹ (ਮੀਡੀਆ ਬਿਊਰੋ)ਹਰਿਆਣਾ ਪੁਲਿਸ ਵਲੋਂ ਕਿਸਾਨਾਂ ‘ਤੇ ਕੀਤੇ ਲਾਠੀਚਾਰਜ ਦੇ ਖ਼ਿਲਾਫ਼ ਭਾਰਤੀ ਕਿਸਾਨ ਏਕਤਾ ਉਗਰਾਹਾਂ ਨੇ ਦੋ ਘੰਟੇ ਲਈ ਪਾਤੜਾਂ ਪਟਿਆਲਾ ਰੋਡ ਜਾਮ ਕੀਤਾ। ਇਸੇ ਦੌਰਾਨ ਧਰਨੇ ਵਿਚ ਸ਼ਾਮਲ ਔਰਤਾਂ ਅਤੇ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਰੋਹ ਭਰਿਆ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੁਤਲੇ ਫੂਕਦਿਆਂ ਕਿਸਾਨਾਂ ਵਿਰੋਧੀ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਤਿੰਨੇ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਮੰਗ ਕੀਤੀ।
ਕਿਸਾਨ ਆਗੂ ਅਮਰੀਕ ਅਮਰੀਕ ਸਿੰਘ ਸਿੰਘ, ਰਘਬੀਰ ਸਿੰਘ ਨੇ ਕਿਹਾ ਕਿ ਕਾਲੇ ਕਾਨੂੰਨਾਂ ਖਿਲਾਫ਼ ਸਾਲਾਂ ਤੋਂ ਚੱਲ ਰਹੇ ਸ਼ਾਂਤਮਈ ਸੰਘਰਸ਼ ਨੇ ਕੇਂਦਰ ਸਰਕਾਰ ਨੂੰ ਕੰਬਣੀ ਿਛੜੀ ਹੋਈ ਹੈ ਅਤੇ ਪੂਰੇ ਦੇਸ਼ ‘ਚੋਂ ਭਾਜਪਾ ਦਾ ਗ੍ਰਾਫ ਡਿਗਦਾ ਵੇਖ ਘਬਰਾਈ ਹਰਿਆਣਾ ਦੀ ਖੱਟਰ ਸਰਕਾਰ ਨੇ ਕਿਸਾਨਾਂ ‘ਤੇ ਹਮਲਾ ਕਰਕੇ ਸੈਂਕੜੇ ਕਿਸਾਨ ਜ਼ਖ਼ਮੀ ਕੀਤਾ ਹੈ। ਹਰਿਆਣਾ ਸਰਕਾਰ ਨੂੰ ਸਬਕ ਸਿਖਾਉਣ ਲਈ ਸਾਰੇ ਪੰਜਾਬ ‘ਚ ਰੋਡ ਜਾਮ ਕੀਤੇ ਹਨ। ਉਨਾਂ੍ਹ ਕਿਹਾ ਕਿ ਸਰਕਾਰ ਚਾਹੇ ਕਿੰਨਾ ਮਰਜ਼ੀ ਜ਼ੁਰਮ ਕਰ ਲਵੇ ਕਿਸਾਨਾਂ ਵਲੋਂ ਭਾਜਪਾ ਦਾ ਵਿਰੋਧ ਓਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਖੇਤੀਬਾੜੀ ਵਿਰੋਧੀ ਕਾਨੂੰਨਾਂ ਨੂੰ ਰੱਦ ਨਹੀਂ ਕੀਤੇ ਜਾਂਦੇ।