ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਸ਼ਾਂਤਮਈ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਸਵੈਚ ਅਤੇ ਹਰਮਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕਾਰਪੋਰੇਟ ਘਰਾਣਿਆਂ ਦਾ ਫ਼ਿਕਰ ਹੈ, ਪ੍ਰਤੂੰ ਦੇਸ਼ ਵਿਚ ਅੰਦੋਲਨ ਕਰ ਰਹੇ ਕਿਸਾਨਾਂ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿਸਾਨਾਂ ਦੇ ਰੋਸ ਅੱਗੇ ਕੇਂਦਰ ਸਰਕਾਰ ਕੋਲ ਕਾਲੇ ਕਾਨੂੰਨ ਵਾਪਸ ਲੈਣ ਤੋਂ ਬਿਨ੍ਹਾਂ ਕੋਈ ਰਾਹ ਨਹੀਂ ਰਿਹਾ, ਕਿਉਂਕਿ ਕਿਸਾਨ ਆਪਣੇ ਹੱਕ ਲੈ ਕੇ ਹੀ ਘਰ ਵਾਪਸ ਮੁੜਣਗੇ। ਅੱਜ ਕਿਸਾਨਾਂ ਨਾਲ ਸਮੁੱਚਾ ਭਾਈਚਾਰਾ ਦੇਸ਼ ਦੀ ਆਰਥਿਕਤਾ ਨੂੰ ਬਚਾਉਣ ਲਈ ਲੜਾਈ ਲੜ ਰਿਹਾ ਹੈ ਅਤੇ ਮੋਦੀ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਮਜ਼ਬੂਰ ਕਰਕੇ ਹਟੇਗਾ।
ਉਪਰੋਕਤ ਆਗੂਆਂ ਨੇ ਕਿਹਾ ਕਿ ਮੋਦੀ ਸਾਹਿਬ ਜੇਕਰ ਦੇਸ਼ ਦਾ ਕਿਸਾਨ ਹੀ ਉੱਜੜ ਗਿਆ ਤਾਂ ਸਾਡਾ ਮਹਾਨ ਭਾਰਤ ਅੱਗੇ ਕਿਵੇਂ ਵੱਧੇਗਾ ਅਤੇ ਕਿਸਾਨ ਆਪਣੇ ਬੱਚਿਆਂ ਦੇ ਭਵਿੱਖ ਨੂੰ ਖ਼ਤਮ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦਾ ਅਸਰ ਸਿਰਫ਼ ਕਿਸਾਨਾਂ ਤੇ ਹੀ ਨਹੀਂ ਬਲਕਿ ਹਰ ਘਰ ਤੇ ਪਵੇਗਾ, ਇਸ ਲਈ ਆਪਣੇ ਹੱਕਾਂ ਦੀ ਰਾਖੀ ਲਈ ਇਕਜੁੱਟ ਹੋ ਕੇ ਸੰਘਰਸ਼ ਕੀਤਾ ਜਾਵੇੇ। ਇਸ ਮੌਕੇ ਰਛਪਾਲ ਸਿੰਘ, ਗੁਰਦਿਆਲ ਸਿੰਘ, ਬਲਜੀਤ ਸਿੰਘ, ਗੁਰਮੇਲ ਸਿੰਘ, ਦੀਦਾਰ ਸਿੰਘ, ਜਗਜੀਤ ਸਿੰਘ, ਦਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਹਰਵਿੰਦਰ ਸਿੰਘ, ਹਵਾ ਸਿੰਘ, ਅਵਤਾਰ ਸਿੰਘ, ਕਸ਼ਮੀਰਾ ਸਿੰਘ ਆਦਿ ਹਾਜ਼ਰ ਸਨ।