ਚੰਡੀਗੜ੍ਹ ਯੂਨੀਵਰਸਿਟੀ MMS ਸਕੈਂਡਲ ਦੀ ਜਾਂਚ ਲਈ SIT ਦਾ ਗਠਨ

ਮਹਿਲਾ ਅਧਿਕਾਰੀਆਂ ਦੀ ਬਣਾਈ ਗਈ ਟੀਮ
ਚੰਡੀਗੜ੍ਹ (ਪੰਜਾਬੀ ਮੀਡੀਆ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਦੀ ਜਾਂਚ ਲਈ ਸੀਨੀਅਰ ਆਈਪੀਐਸ ਅਧਿਕਾਰੀ ਗੁਰਪ੍ਰੀਤ ਕੌਰ ਦੀਓ ਦੀ ਨਿਗਰਾਨੀ ਹੇਠ ਤਿੰਨ ਮੈਂਬਰੀ ਮਹਿਲਾ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ। ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵੀਡੀਓ ਸਕੈਂਡਲ ਦੀ ਜਾਂਚ ਲਈ ਮਹਿਲਾ ਅਧਿਕਾਰੀਆਂ ਦੀ ਇੱਕ SIT ਗਠਿਤ ਕੀਤੀ ਗਈ ਹੈ। ਇਸ ਮਾਮਲੇ ‘ਚ ਹੁਣ ਤੱਕ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਐਮਐਮਐਸ ਬਣਾਉਣ ਵਾਲੀ ਲੜਕੀ ਤੋਂ ਇਲਾਵਾ ਦੋ ਨੌਜਵਾਨ ਵੀ ਸ਼ਾਮਲ ਹਨ। ਚੰਡੀਗੜ੍ਹ ਯੂਨੀਵਰਸਿਟੀ ਦੇ ਵੀਡੀਓ ਲੀਕ ਮਾਮਲੇ ਦੀਆਂ ਪਰਤਾਂ ਹੌਲੀ-ਹੌਲੀ ਸਾਹਮਣੇ ਆ ਰਹੀਆਂ ਹਨ। ਇਸ ਸਾਜ਼ਿਸ਼ ਪਿੱਛੇ ਵਿਦੇਸ਼ ਬੈਠੇ ਕੁਝ ਲੋਕਾਂ ਦਾ ਹੱਥ ਦੱਸਿਆ ਜਾ ਰਿਹਾ ਹੈ।

Share This :

Leave a Reply