ਕਾਂਗਰਸ ਦੇ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਨੂੰ ਆਪਣੇ ਸਰਕਾਰੀ ਬੰਗਲੇ ਅਤੇ ਫਲੈਟ ਖ਼ਾਲੀ ਕਰਨ ਦੇ ਹੁਕਮ

ਚੰਡੀਗੜ੍ਹ, ਮੀਡੀਆ ਬਿਊਰੋ:

ਆਮ ਆਦਮੀ ਪਾਰਟੀ ਦੀ ਪੰਜਾਬ ‘ਚ ਸ਼ਾਨਦਾਰ ਜਿੱਤ ਤੋਂ ਬਾਅਦ ਭਗਵੰਤ ਮਾਨ (Bhagwant Mann) ਭਲਕੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਪੰਜਾਬ ਵਿੱਚ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਕਈ ਵੱਡੇ ਫੈਸਲੇ ਹੋਣੇ ਸ਼ੁਰੂ ਹੋ ਗਏ ਹਨ। ਪਤਾ ਲੱਗਾ ਹੈ ਕਿ ਕਾਂਗਰਸ ਦੇ 17 ਸਾਬਕਾ ਮੰਤਰੀਆਂ ਨੂੰ ਆਲੀਸ਼ਾਨ ਬੰਗਲੇ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ 40 ਸਾਬਕਾ ਵਿਧਾਇਕਾਂ ਨੂੰ ਵੀ ਲਗਜ਼ਰੀ ਫਲੈਟ ਖਾਲੀ ਕਰਨ ਲਈ ਕਿਹਾ ਗਿਆ ਹੈ।

ਜ਼ਿਕਰਯੋਗ ਹੈ ਕਿ 15ਵੀਂ ਵਿਧਾਨ ਸਭਾ ਨੂੰ ਰਾਜਪਾਲ ਨੇ 11 ਮਾਰਚ ਨੂੰ ਭੰਗ ਕਰ ਦਿੱਤਾ ਸੀ। ਇਸ ਦੇ ਨਾਲ ਹੀ 17 ਸਾਬਕਾ ਮੰਤਰੀਆਂ ਨੂੰ 26 ਮਾਰਚ ਤਕ ਆਲੀਸ਼ਾਨ ਬੰਗਲੇ ਖਾਲੀ ਕਰਨ ਦਾ ਸਮਾਂ ਦਿੱਤਾ ਗਿਆ ਤੇ ਸਾਰੇ ਵਿਧਾਇਕਾਂ ਨੂੰ ਵੀ ਫਲੈਟ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ। ਜੇਕਰ ਸਾਬਕਾ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਵੱਲੋਂ ਬੰਗਲੇ ਅਤੇ ਫਲੈਟ ਖਾਲੀ ਨਾ ਕੀਤੇ ਗਏ ਤਾਂ ਉਨ੍ਹਾਂ ਨੂੰ 160 ਗੁਣਾ ਜ਼ਿਆਦਾ ਕਿਰਾਇਆ ਦੇਣਾ ਪਵੇਗਾ।

ਦਰਅਸਲ ਵਿਧਾਨ ਸਭਾ ਚੋਣਾਂ ਜਿੱਤ ਕੇ ਆਉਣ ਵਾਲਿਆਂ ਨੂੰ ਚੰਡੀਗੜ੍ਹ ਦੇ ਸੈਕਟਰ 2 ਤੇ 4 ‘ਚ ਰਹਿਣ ਲਈ ਸਰਕਾਰੀ ਫਲੈਟ ਦਿੱਤੇ ਜਾਂਦੇ ਹਨ, ਜਿਨ੍ਹਾਂ ਦਾ ਮਾਮੂਲੀ ਕਿਰਾਇਆ ਵੀ ਲਿਆ ਜਾਂਦਾ ਹੈ। ਇਸ ਦੇ ਨਾਲ ਹੀ ਸੱਤਾ ‘ਚ ਬੈਠੇ ਮੰਤਰੀਆਂ ਨੂੰ ਬੰਗਲੇ ਅਲਾਟ ਕੀਤੇ ਜਾਂਦੇ ਹਨ, ਜਿਨ੍ਹਾਂ ਦਾ ਕੋਈ ਕਿਰਾਇਆ ਨਹੀਂ ਹੁੰਦਾ। ਇਸ ਵਾਰ ਕਈ ਵੱਡੇ ਲੀਡਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ, ਇਸ ਲਈ ਹੁਣ ਉਨ੍ਹਾਂ ਨੂੰ ਬੰਗਲੇ ਤੇ ਫਲੈਟ ਖਾਲੀ ਕਰਨ ਲਈ ਕਿਹਾ ਗਿਆ ਹੈ।

Share This :

Leave a Reply