ਸਾਬਕਾ ਮੰਤਰੀ ਕਰਮ ਸਿੰਘ ਗਿੱਲ ਦੀ ਧੀ ਰਾਣੀ ਰਮਨੀਕ ਨੇ ਖੰਨਾ ਹਲਕੇ ਤੋਂ ਚੋਣ ਮੈਦਾਨ ’ਚ ਉਤਰਣ ਦਾ ਕੀਤਾ ਐਲਾਣ

ਖੰਨਾ (ਪਰਮਜੀਤ ਸਿੰਘ ਧੀਮਾਨ) – ਆਉਣ ਵਾਲੇ ਦਿਨਾਂ ਵਿਚ ਵਿਧਾਨ ਸਭਾ ਹਲਕਾ ਖੰਨਾ ਦੀ ਸਿਆਸਤ ਵਿੱਚ ਵੱਡੀ ਹਲਚਲ ਹੋਣ ਲੱਗੀ ਹੈ, ਜਿੱਥੇ ਇਸ ਪਾਸੇ ਸਾਬਕਾ ਕੈਬਨਿਟ ਮੰਤਰੀ ਕਰਮ ਸਿੰਘ ਗਿੱਲ ਦੇ ਪੁੱਤਰ ਰੁਪਿੰਦਰ ਸਿੰਘ ਗਿੱਲ (ਰਾਜਾ) ਨੇ ਕਾਂਗਰਸ ਪਾਰਟੀ ਕੋਲ ਹਲਕਾ ਸਾਹਨੇਵਾਲ ਤੋਂ ਚੋਣ ਲੜਣ ਦੀ ਦਾਅਵੇਦਾਰੀ ਪੇਸ਼ ਕੀਤੀ ਜਾ ਰਹੀ ਹੈ, ਦੂਜੇ ਪਾਸੇ ਸਾਬਕਾ ਮੰਤਰੀ ਕਰਮ ਸਿੰਘ ਗਿੱਲ ਦੀ ਧੀ ਰਾਣੀ ਰਣਮੀਕ ਸਿੰਘ ਨੇ ਹਲਕਾ ਖੰਨਾ ਤੋਂ ਚੋਣ ਲੜਣ ਦਾ ਐਲਾਣ ਕੀਤਾ ਹੈ। ਅੱਜ ਖੰਨਾ ਵਿਖੇ ਗੱਲਬਾਤ ਕਰਦਿਆਂ ਰਾਣੀ ਰਣਮੀਕ ਨੇ ਕਿਹਾ ਕਿ ਖੰਨਾ ਸ਼ਹਿਰ ਦੀ ਮਾੜੀ ਹਾਲਤ ਦੇਖਦੇ ਹੋਏ ਉਨ੍ਹਾਂ ਖੰਨਾ ਹਲਕੇ ਤੋਂ ਚੋਣ ਲੜਣ ਦਾ ਫੈਸਲਾ ਲਿਆ ਹੈ।

ਉਨ੍ਹਾਂ ਕਿਹਾ ਕਿ ਬੇਸ਼ੱਕ ਉਨ੍ਹਾਂ ਦੇ ਪਿਤਾ ਕਾਂਗਰਸ ਪਾਰਟੀ ਦੇ ਵਫਾਦਾਰ ਸਿਪਾਹੀ ਰਹੇ ਹਨ, ਪਰ ਮੌਜੂਦਾ ਹਾਲਾਤਾਂ ਵਿਚ ਇੱਥੇ ਕਾਂਗਰਸ ਪਾਰਟੀ ਦੇ ਵਿਧਾਇਕ ਨੇ ਕੁੱਝ ਨਹੀਂ ਕੀਤਾ, ਸ਼ਹਿਰ ਦਾ ਭੈੜਾ ਹਾਲ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਉਹ ਆਪਣੇ ਫੈਸਲੇ ’ਤੇ ਡਟੇ ਰਹਿਣਗੇ ਅਤੇ ਹਲਕੇ ਦੇ ਲੋਕਾਂ ਦੀ ਅਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਦੀ ਲੜਾਈ ਲੜਣਗੇ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕੇ. ਐਲ. ਸਹਿਗਲ, ਸ਼ਸ਼ੀ ਵਰਧਨ, ਸ਼ਿਵ ਨਾਥ ਕਾਲਾ ਸਮੇਤ ਹੋਰ ਵੱਖ-ਵੱਖ ਸਮਾਜਸੇਵੀ ਆਗੂ ਤੇ ਵਰਕਰ ਹਾਜ਼ਰ ਸਨ।

Share This :

Leave a Reply