ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਸਰਕਾਰ ਵੱਲੋਂ ਕਿਰਤ ਮੰਤਰੀ ਪੰਜਾਬ ਸ. ਸੰਗਤ ਸਿੰਘ ਗਿਲਜੀਆਂ ਨੇ ਦੀਵਾਲੀ ਦੇ ਮੌਕੇ ਉਸਾਰੀ ਕਾਮਿਆਂ ਨੂੰ 3100 ਰੁਪਏ ਦੀ ਵਿੱਤੀ ਮਦਦ ਦੇਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕੀਤਾ ਹੈ। ਅੱਜ ਇਥੇ ਜਾਰੀ ਬਿਆਨ ਵਿੱਚ ਸ. ਗਿਲਜੀਆਂ ਨੇ ਕਿਹਾ ਕਿ ਅਸੀਂ ਦੋ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਦੇ ਬੋਰਡ ਆਫ ਕੰਸਟ੍ਰਕਸਨ ਵਰਕਰ ਕੋਲ ਰਜਿਸਟਰਡ ਉਸਾਰੀ ਕਾਮਿਆਂ ਨੂੰ ਦੀਵਾਲੀ ਦੇ ਮੌਕੇ ਤੇ ਵਿੱਤੀ ਮਦਦ ਦੇਣ ਲਈ ਪ੍ਰਸਤਾਵ ਤਿਆਰ ਕਰਨ ਦਾ ਕਾਰਜ ਅਰੰਭਿਆ ਸੀ ਅਤੇ ਬੀਤੀ ਰਾਤ ਹੀ ਇਹ ਫਾਇਲ ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਤੋਂ ਮੰਨਜੂਰੀ ਲਈ ਭੇਜੀ ਗਈ ਸੀ।
ਉਨਾਂ ਦੱਸਿਆ ਕਿ ਇਸ ਫਾਇਲ ਸਬੰਧੀ ਅੱਜ ਸਵੇਰੇ 10 ਵਜੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕੀਤੀ ਅਤੇ ਇਸ ਸਬੰਧੀ ਜਾਣੂ ਕਰਵਾਇਆ ਜਿਸ ਤੇ ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਇਸ ਫਾਇਲ ਨੂੰ ਤੁਰੰਤ ਕਲੀਅਰ ਕਰ ਦਿੱਤਾ। ਉਨਾਂ ਕਿਹਾ ਕਿ ਇਹ ਰਾਸੀ ਲਾਭਪਾਤਰੀਆਂ ਦੇ ਖਾਤੇ ਵਿੱਚ ਅੱਜ ਸਾਮ ਤੋਂ ਪੈਣੀਂ ਸੁਰੂ ਹੋ ਜਾਵੇਗੀ। ਉਨਾਂ ਕਿਹਾ ਪੰਜਾਬ ਦੇਸ ਦਾ ਇਕੋ-ਇਕ ਸੂਬਾ ਹੈ ਜਿਸ ਨੇ ਉਸਾਰੀ ਕਾਮਿਆਂ ਨੂੰ ਬੀਤੇ ਇਕ ਵਰੇ ਦੋਰਾਨ ਸਭ ਤੋਂ ਜਅਿਾਦਾ ਵਿੱਤੀ ਮਦਦ ਦਿੱਤੀ ਹੈ। ਸ. ਗਿਲਜੀਆਂ ਨੇ ਕਿਹਾ ਪੰਜਾਬ ਸਰਕਾਰ ਉਸਾਰੀ ਕਾਮਿਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਉਸਾਰੀ ਕਾਮਿਆਂ ਦੀ ਭਲਾਈ ਵਾਲੀਆਂ ਕਈ ਹੋਰ ਸਕੀਮਾਂ ਵੀ ਸੁਰੂ ਕਰੇਗੀ।