ਗਲਾਸਗੋ: ਸੈਂਟਰਲ ਗੁਰਦੁਆਰਾ ਸਿੰਘ ਸਭਾ ਵਿਖੇ ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਨ ਸਬੰਧੀ ਛਬੀਲ ਲਗਾਈ ਗਈ

 ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਜਬਰ ਦਾ ਮੁਕਾਬਲਾ ਸਬਰ ਨਾਲ ਕਰਨ ਵਾਲੇ ਸ਼ਾਂਤੀ ਦੇ ਪੁੰਜ, ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਵਿਸ਼ਵ ਭਰ ਵਿੱਚ ਮਨਾਇਆ ਗਿਆ। ਇਸੇ ਤਹਿਤ ਹੀ  ਗਲਾਸਗੋ ਦੇ ਸੈਂਟਰਲ ਗੁਰਦੁਆਰਾ ਸਿੰਘ ਸਭਾ ਵਿਖੇ ਪਿਛਲੇ ਇੱਕ ਹਫ਼ਤੇ ਤੋਂ ਸ਼ਹੀਦੀ ਸਮਾਗਮ ਸਜਾਏ ਜਾ ਰਹੇ ਸਨ। ਬੀਤੇ ਦਿਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਸੇਵਾਦਾਰਾਂ ਦੇ ਸਹਿਯੋਗ ਨਾਲ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਛਬੀਲ ਦੀ ਸ਼ੁਰੂਆਤ ਗੁਰੂਘਰ ਦੇ ਵਜ਼ੀਰ ਭਾਈ ਭਲਵਿੰਦਰ ਸਿੰਘ ਜੀ ਵੱਲੋਂ ਅਰਦਾਸ ਕਰਕੇ ਕੀਤੀ ਗਈ। ਇਸ ਉਪਰੰਤ ਸੇਵਾਦਾਰਾਂ ਵੱਲੋਂ ਲਗਾਤਾਰ ਕਈ ਘੰਟੇ ਠੰਢੇ ਮਿੱਠੇ ਜਲ ਅਤੇ ਕੜਾਹ ਪ੍ਰਸ਼ਾਦ ਦੇ ਗੱਫੇ ਵਰਤਾਏ ਜਾਂਦੇ ਰਹੇ।

ਇਸ ਸਮੇਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਚੌਧਰੀ ਨੇ ਆਪਣੇ ਸੰਬੋਧਨ ਦੌਰਾਨ ਕਮੇਟੀ ਦੀ ਤਰਫੋਂ ਨੌਜਵਾਨ ਸੇਵਾਦਾਰਾਂ ਅਤੇ ਸੰਗਤਾਂ ਦਾ ਹਾਰਦਿਕ ਧੰਨਵਾਦ ਕੀਤਾ ਅਤੇ ਗੁਰੂ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਸਮੇਂ ਹੋਰਨਾਂ ਤੋਂ ਇਲਾਵਾ ਬਖ਼ਸ਼ੀਸ਼ ਸਿੰਘ ਦੀਹਰੇ, ਗੁਰਨਾਮ ਸਿੰਘ ਧਾਮੀ, ਡਾ. ਇੰਦਰਜੀਤ ਸਿੰਘ,  ਗੁਰਦਿਆਲ ਸਿੰਘ, ਧਰਮਪਾਲ, ਹਰਪਾਲ ਸਿੰਘ, ਕਵਲਦੀਪ ਸਿੰਘ, ਸੰਤੋਖ ਸਿੰਘ ਸੋਹਲ, ਕਮਲਜੀਤ ਸਿੰਘ ਭੁੱਲਰ, ਸੁਖਦੇਵ ਸਿੰਘ ਰਾਹੀ, ਸ਼ਮਸ਼ੇਰ ਸਿੰਘ ਜਾਂਗਲਾ, ਸਿਮਰਨਜੀਤ ਸਿੰਘ ਪਟਿਆਲਾ ਆਦਿ ਸਮੇਤ ਭਾਰੀ ਗਿਣਤੀ ਵਿੱਚ ਸੇਵਾਦਾਰ ਸ਼ਾਮਲ ਸਨ ।

Share This :

Leave a Reply