ਚੰਡੀਗੜ੍ਹ, ਮੀਡੀਆ ਬਿਊਰੋ:
ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਪੰਜਾਬ ਨੇ ਸੂਬਾ ਸਰਕਾਰ ਦੇ ਹੁਕਮਾਂ ਤਹਿਤ ਸਰਕੁਲਰ ਜਾਰੀ ਕੀਤਾ ਹੈ। ਇਸ ਮੁਤਾਬਕ ਸੂੁਬੇ ਵਿਚ ਸਰਕਾਰੀ ਨੌਕਰੀਆਂ ਦੀ ਭਰਤੀ ਲਈ ਕਰਵਾਈ ਜਾਂਦੀ ਮੁਕਾਬਲੇ ਦੀ ਪ੍ਰੀਖਿਆ ਦੇ ਪ੍ਰਸ਼ਨ-ਪੱਤਰ ਹੁਣ ਅੰਗਰੇਜ਼ੀ ਭਾਸ਼ਾ ਦੇ ਨਾਲ ਨਾਲ ਪੰਜਾਬੀ ਵਿਚ ਵੀ ਤਿਆਰ ਕੀਤੇ ਜਾਣ ਦੀ ਹਦਾਇਤ ਕੀਤੀ ਗਈ ਹੈ।
ਕਾਬਿਲੇ ਜ਼ਿਕਰ ਹੈ ਕਿ ਹੁਣ ਤਕ ਪ੍ਰਸ਼ਨ ਪੱਤਰ ਸਿਰਫ਼ ਅੰਗਰੇਜ਼ੀ ਭਾਸ਼ਾ ਵਿਚ ਤਿਆਰ ਕੀਤੇ ਜਾਂਦੇ ਸਨ ਜੋ ਕਿ ਪੰਜਾਬ ਰਾਜ ਭਾਸ਼ਾ (ਸੋਧ) ਕਾਨੂੰਨ-2008 ਦੀ ਉਲੰਘਣਾ ਹੈ। ਇਸ ਸਰਕੁਲਰ ਦਾ ਉਤਾਰਾ ਸਮੂਹ ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਤੇ ਪ੍ਰਬੰਧਕੀ ਸਕੱਤਰਾਂ ਨੂੰ ਭੇਜਿਆ ਗਿਆ ਹੈ।