ਸਮਗਰ ਸਿੱਖਿਆ ਅਭਿਆਨ ਤਹਿਤ ਸਰਕਾਰੀ ਸਕੂਲਾਂ ਲਈ ਜਾਰੀ ਕੀਤੀਆਂ ਗ੍ਰਾਂਟਾਂ

ਵੇਖੋ ਜ਼ਿਲ੍ਹਾ ਵਾਰ ਸੂਚੀ

ਮੋਹਾਲੀ, ਮੀਡੀਆ ਬਿਊਰੋ:

ਕੇਂਦਰ ਸਰਕਾਰ ਵੱਲੋਂ ਡਿਜੀਟਲ ਐਜੂਕੇਸ਼ਨ (Digital Education) ਨੂੰ ਉਤਸ਼ਾਹਤ ਕਰਨ ਲਈ ਸਮਗਰ ਸਿੱਖਿਆ ਅਭਿਆਨ (Samagra Shiksha Abhiyan) ਚਲਾਇਆ ਗਿਆ ਹੈ। ਇਸ ਤਹਿਤ ਸਰਕਾਰ ਵੱਲੋਂ ਸਾਲ 2021-22 ਵਾਸਤੇ ਈ-ਟੀਚਿੰਗ ਲਰਨਿੰਗ ਟੂਲ (e-Teaching Learning Tools) ਕਿੱਟਾਂ ਖਰੀਦਣ ਲਈ ਸਕੂਲਾਂ ਨੂੰ ਫੰਡ ਜਾਰੀ ਕਰ ਦਿੱਤਾ ਗਿਆ ਹੈ। ਸਕੂਲ ਮੁਖੀਆਂ ਨੂੰ ਵੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ (DGSE, Punjab) ਵੱਲੋਂ ਇਸ ਸਬੰਧੀ ਜ਼ਿਲ੍ਹਾ ਵਾਰ ਵੇਰਵਾ ਜਾਰੀ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਇਹ ਮੁਹਿੰਮ 4 ਅਗਸਤ 2021 ਨੂੰ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਪ੍ਰੀ-ਸਕੂਲ ਤੋਂ ਲੈ ਕੇ 12ਵੀਂ ਜਮਾਤ ਤਕ ਦੇ ਆਯਾਮ ਸ਼ਾਮਲ ਕੀਤੇ ਗਏ ਹਨ। ਇਹ ਮੁਹਿੰਮ ਨਵੀਂ ਸਿੱਖਿਆ ਨੀਤੀ 2020 (NEP 2020) ਦੀਆਂ ਸਿਫ਼ਾਰਸ਼ਾਂ ਅਨੁਸਾਰ ਸ਼ੁਰੂ ਕੀਤੀ ਗਈ ਹੈ।

Share This :

Leave a Reply