ਗੁਰਪਤਵੰਤ ਪੰਨੂ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਰਾਜਪਾਲ ਬਦਨੌਰ ਨੂੰ ਗਿੱਦੜ ਭਬਕੀ, ਆਡੀਓ ਵਾਇਰਲ

ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਆਉਣ ਵਾਲੇ ਆਜ਼ਾਦੀ ਦਿਹਾੜੇ ਸਬੰਧੀ ਗਿੱਦੜ ਭਬਕੀ ਦਿੱਤੀ ਗਈ ਹੈ। ਇਸ ਬਾਰੇ ਇਕ ਆਡੀਓ ਵਾਇਰਲ ਹੋ ਰਹੀ ਹੈ, ਜਿਸ ‘ਚ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਕੈਪਟਨ ਅਤੇ ਰਾਜਪਾਲ ਨੂੰ ਧਮਕੀ ਦਿੱਤੀ ਜਾ ਰਹੀ ਹੈ ਕਿ ਜੇਕਰ ਉਹ ਆਜ਼ਾਦੀ ਦਿਹਾੜੇ ਦੇ ਕਿਸੇ ਵੀ ਜਸ਼ਨ ‘ਚ ਸ਼ਾਮਲ ਹੋਏ ਤਾਂ ਉਹ ਆਪਣੀ ਸਿਆਸੀ ਮੌਤ ਦੇ ਖ਼ੁਦ ਜ਼ਿੰਮੇਵਾਰ ਹੋਣਗੇ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਵੀ ਇਸੇ ਤਰ੍ਹਾਂ ਦੀਆਂ ਧਮਕੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਤੋਂ ਬਾਅਦ ਹੁਣ ਪੰਜਾਬ ‘ਚ ਵੀ ਅਜਿਹੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Share This :

Leave a Reply