ਸਿੱਖ ਕੌਮ ਨੂੰ ਇਕ ਪਲੇਟਫਾਰਮ ‘ਤੇ ਇਕੱਠੇ ਹੋਣ ਦਾ ਦਿੱਤਾ ਹੋਕਾ

ਅੰਮਿ੍ਤਸਰ (ਮੀਡੀਆ ਬਿਊਰੋ): ਦਮਦਮੀ ਟਕਸਾਲ ਮਹਿਤਾ ਵਿਖੇ ਜੂਨ ’84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ‘ਚ 37ਵਾਂ ਸਮਾਗਮ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਦੀ ਅਗਵਾਈ ‘ਚ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰਰੀਤ ਸਿੰਘ ਨੇ ਸਿੱਖ ਕੌਮ ਨੂੰ ਸਰਕਾਰ ਦੀਆਂ ਵਧੀਕੀਆਂ ਬਾਰੇ ਆਉਣ ਵਾਲੀਆਂ ਨਸਲਾਂ ਨੂੰ ਬੋਧ ਕਰਾਉਣ ਲਈ ਇਤਿਹਾਸ ਨੂੰ ਕਲਮਬੰਦ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਗਿਆਨੀ ਹਰਨਾਮ ਸਿੰਘ ਨੇ ਕਿਹਾ ਕਿ ਸਿੱਖ ਕੌਮ ਨੇ ਅਜਿਹਾ ਲਾਸਾਨੀ ਇਤਿਹਾਸ ਸਿਰਜਿਆ ਜਿਸ ‘ਤੇ ਆਉਣ ਵਾਲੀਆਂ ਪੀੜੀਆਂ ਸਦਾ ਮਾਣ ਕਰਨਗੀਆਂ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਭਾਰਤ ‘ਚ ਘਟ ਗਿਣਤੀ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਪ੍ਰਤੀ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਸਮੁੱਚੀ ਕੌਮ ਨੂੰ ਇਕ ਪਲੇਟ ਫਾਰਮ ‘ਤੇ ਇਕੱਤਰ ਹੋਣ ਦਾ ਹੋਕਾ ਦਿੱਤਾ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗਿਆਨੀ ਜਰਨੈਲ ਸਿੰਘ ਨੇ ਲੱਖਾਂ ਪ੍ਰਰਾਣੀਆਂ ਨੂੰ ਅੰਮਿ੍ਤ ਛਕਾ ਕੇ ਗੁਰੂ ਦੇ ਲੜ ਲਾਇਆ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ’84 ਦੇ ਸ਼ਹੀਦਾਂ ਦੇ ਇਤਿਹਾਸ ਨੂੰ ਰੂਪਮਾਨ ਕਰਨ ਲਈ ਸ਼ਹੀਦੀ ਯਾਦਗਾਰ ਦੀ ਉਸਾਰੀ ਕਰਵਾਈ। ਉਨ੍ਹਾਂ ਕਿਹਾ ਕਿ ਅੱਜ ਬਾਣੀ ਅਤੇ ਬਾਣੇ ਦਾ ਪ੍ਰਚਾਰ ਸਮੇਂ ਦੀ ਲੋੜ ਹੈ ਅਤੇ ਦਮਦਮੀ ਟਕਸਾਲ ਨੇ ਪਾਠ ਬੋਧ ਸਮਾਗਮਾਂ ਰਾਹੀਂ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਹੈ। ਇਸ ਮੌਕੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ, ਸੁਰਜੀਤ ਸਿੰਘ ਭਿਟੇਵੱਡ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਤੇ ਮੈਂਬਰ ਹਰਜਿੰਦਰ ਸਿੰਘ ਧਾਮੀ, ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਸੰਤ ਬਾਬਾ ਹਰੀ ਸਿੰਘ ਨਾਨਕਸਰ ਵਾਲੇ, ਭਾਈ ਅਨੰਦ ਬਾਜ਼ ਸਿੰਘ ਆਦਿ ਮੌਜੂਦ ਸਨ।

Share This :

Leave a Reply