BJP ਦਾ ਵਿਰੋਧ ਕਰਨ ਆਏ ਕਿਸਾਨਾਂ ਵੱਲੋਂ ਅਕਾਲੀ ਦਲ ਦੇ ਦਫ਼ਤਰ ਦਾ ਘਰਾਓ

ਚੰਡੀਗੜ੍ਹ (ਮੀਡੀਆ ਬਿਊਰੋ): ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਡੀਸੀ ਦਫ਼ਤਰ ਦੇ ਸਾਹਮਣੇ ਇਕ ਧਰਨਾ ਲਗਾਇਆ ਜਾਣਾ ਸੀ ਜਿਸ ਦਾ ਵਿਰੋਧ ਕਰਨ ਲਈ ਭਾਰੀ ਗਿਣਤੀ ‘ਚ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨ ਇਕੱਠੇ ਹੋਏ। ਉਧਰ ਕਿਸਾਨਾਂ ਦਾ ਰੋਹ ਵੇਖਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਆਗੂ ਤਾਂ ਪਹੁੰਚੇ ਨਹੀਂ ਉਸ ਤੋਂ ਬਾਅਦ ਜਦੋਂ ਸਥਿਤੀ ਵਿਗੜਦੀ ਵੇਖੀ ਤਾਂ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਵੀ ਉਥੋਂ ਜਾਣਾ ਬਿਹਤਰ ਸਮਿਝਆ। ਇਸ ‘ਤੇ ਜਦੋਂ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੂੰ ਨਵੀਂ ਅਨਾਜ ਮੰਡੀ ‘ਚ ਸ਼ੋ੍ਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਫ਼ਤਰ ‘ਚ ਚੱਲ ਰਹੀ ਸ਼ੋ੍ਮਣੀ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਦੀ ਮੀਟਿੰਗ ਦਾ ਪਤਾ ਲੱਗਿਆ ਤਾਂ ਉਥੋਂ ਹੀ ਸਾਰੇ ਕਿਸਾਨਾਂ ਨੇ ਅਨਾਜ ਮੰਡੀ ਵਿਚ ਪਹੁੰਚ ਕੇ ਸ਼ੋ੍ਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਫ਼ਤਰ ਦਾ ਘਰਾਓ ਕੀਤਾ। ਜ਼ਿਲ੍ਹਾ ਜਥੇਬੰਦੀ ਦੇ ਅਹੁਦੇਦਾਰਾਂ ਨੂੰ ਕਿਸਾਨਾਂ ਦੇ ਭਾਰੀ ਰੋਹ ਦਾ ਸਾਹਮਣਾ ਕਰਨਾ ਪਿਆ।

ਕਿਸਾਨਾਂ ਦੇ ਭਾਰੀ ਇਕੱਠ ਨੂੰ ਵੇਖਦੇ ਹੋਏ ਪੁਲਿਸ ਪ੍ਰਸ਼ਾਸਨ ਨੇ ਪੂਰੀ ਮੁਸਤੈਦੀ ਨਾਲ ਸਥਿਤੀ ਨੂੰ ਕਾਬੂ ਵਿੱਚ ਰੱਖਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਨੇਤਾਵਾਂ ਵੱਲੋਂ ਕਿਰਸਾਨੀ ਦੇ ਮੁੱਦੇ ‘ਤੇ ਰਾਜਨੀਤੀ ਕੀਤੀ ਜਾ ਰਹੀ ਹੈ। ਕਿਸਾਨ ਨੇਤਾਵਾਂ ਵੱਲੋਂ ਸ਼ੋ੍ਮਣੀ ਅਕਾਲੀ ਦਲ ਦੇ ਉੱਤੇ ਦੋਸ਼ ਲਾਇਆ ਕਿ ਕਿਸਾਨ ਮਾਰੂ ਬਿੱਲਾਂ ‘ਤੇ ਇਨਾਂ ਦੀ ਸਹਿਮਤੀ ਦਿਖਾਉਣ ਤੋਂ ਬਾਅਦ ਫਿਰ ਬਿਲ ਪਾਸ ਹੋਏ ਹਨ ਪਰ ਹੁਣ ਕਿਸਾਨ ਨੇਤਾਵਾਂ ਦੇ ਕਿਸਾਨਾਂ ਦੇ ਰੋਹ ਤੋਂ ਬਾਅਦ ਇਨਾਂ ਨੇ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਸਾਬਤ ਕਰਨ ਲਈ ਹਰਸਿਮਰਤ ਕੌਰ ਬਾਦਲ ਦਾ ਅਸਤੀਫਾ ਦਿਵਾ ਦਿੱਤਾ।ਇਸ ਮੌਕੇ ਹਰੀਸ਼ ਨੱਡਾ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਕਿਸਾਨੀ ਮੁੱਦੇ ‘ਤੇ ਆਪਣੀਆਂ ਰੋਟੀਆਂ ਸੇਕ ਰਹੀਆਂ ਹਨ।

ਇਸ ਮੌਕੇ ਸਤਿੰਦਰਜੀਤ ਸਿੰਘ ਮੰਟਾ ਓਐਸਟੀ ਸਾਬਕਾ ਮੁੱਖ ਮੰਤਰੀ ਪੰਜਾਬ ਵੱਲੋਂ ਕਿਹਾ ਗਿਆ ਦਿੱਲੀ ਵਿੱਚ ਬੈਠੇ ਕਿਸਾਨ ਵੀ ਸਾਡੇ ਭਰਾ ਹਨ। ਸ਼ੋ੍ਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਕੇਂਦਰੀ ਵਜ਼ਾਰਤ ਤੋਂ ਅਸਤੀਫ਼ਾ ਦੇ ਦਿੱਤਾ ਗਿਆ। ਕਿਸਾਨਾਂ ਨੂੰ ਸਾਡਾ ਵਿਰੋਧ ਕਰਨ ਦੀ ਜਗ੍ਹਾ ਸਾਡੇ ਨਾਲ ਆ ਕੇ ਗੱਲ ਕਰਨੀ ਚਾਹੀਦੀ ਹੈ ਤਾਂ ਜੋ ਸ਼ੋ੍ਮਣੀ ਅਕਾਲੀ ਦਲ ਵੱਲੋਂ ਦੇਸ਼ ਦੀ ਸਰਵ ਉੱਚ ਸੰਸਦ ਵਿੱਚ ਇਨਾਂ ਦੇ ਮੁੱਦੇ ਬੜੇ ਜ਼ੋਰ ਸ਼ੋਰ ਨਾਲ ਚੁੱਕੇ ਜਾ ਸਕਣ।

Share This :

Leave a Reply