ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿਵਾਦਾਂ ‘ਚ, ਆਪ ਵਰਕਰਾਂ ਨੂੰ ਪਾਸੰਦ ਨਹੀਂ ਆ ਰਹੇ ਉਮੀਦਵਾਰ

ਸੰਗਰੂਰ (ਮੀਡੀਆ ਬਿਊਰੋ) ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ 96 ਟਿਕਟਾਂ ਦੀ ਵੰਡ ਤੋਂ ਬਾਅਦ ਕੁਝ ਥਾਵਾਂ ‘ਤੇ ਪਾਰਟੀ ਵਰਕਰਾਂ ਵਿਚ ਖਿੱਚੋਤਾਣ ਵਾਲਾ ਮਾਹੌਲ ਬਣ ਗਿਆ ਹੈ। ਵਿਧਾਨ ਸਭਾ ਹਲਕਾ ਸੰਗਰੂਰ ਦੀ ਜੇਕਰ ਗੱਲ ਕੀਤ ਜਾਵੇ ਤਾਂ ਇੱਥੋਂ ਪਾਰਟੀ ਵੱਲੋਂ ਬੀਬੀ ਨਰਿੰਦਰ ਕੌਰ ਭਰਾਜ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਉਨ੍ਹਾਂ ਦੇ ਨਾਂ ਦੇ ਐਲਾਨ ਮਗਰੋਂ ਸੰਗਰੂਰ ਤੋਂ 2017 ਵਿਚ ਵਿਧਾਨ ਸਭਾ ਚੋਣ ਲੜ ਚੁੱਕੇ ਦਿਨੇਸ਼ ਬਾਂਸਲ ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸਮਰਥਕਾਂ ਵੱਲੋਂ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੇ ਸੰਗਰੂਰ ਵਿਚਲੇ ਗ੍ਰਹਿ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿਨੇਸ਼ ਬਾਂਸਲ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਲਈ ਮਿਹਨਤ ਕਰ ਰਹੇ ਹਨ। ਉਹ ਪਿਛਲੀ ਵਿਧਾਨ ਸਭਾ ਚੋਣ ਵੀ ਲੜ ਚੁੱਕੇ ਹਨ, ਜਿਸ ਤਹਿਤ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਸੰਗਰੂਰ ਤੋਂ ਆਉਣ ਵਾਲੀਆਂ ਚੋਣਾਂ ਵਿੱਚ ਉਨ੍ਹਾਂ ਨੂੰ ਹੀ ਟਿਕਟ ਦਿੱਤੀ ਜਾਵੇਗੀ।

ਪਾਰਟੀ ਨੇ ਇਕ ਕਮਜ਼ੋਰ ਉਮੀਦਵਾਰ ਖੜ੍ਹਾ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਟਿਕਟ ਦੇ ਐਲਾਨ ਤੋਂ ਪਹਿਲਾਂ ਉਨ੍ਹਾਂ ਨੇ ਪਾਰਟੀ ਪ੍ਰਧਾਨ ਭਗਵੰਤ ਮਾਨ ਕੋਲ ਇਸ ਗੱਲ ਦਾ ਖਦਸ਼ਾ ਜ਼ਾਹਿਰ ਕੀਤਾ ਸੀ ਕਿ ਪਾਰਟੀ ਵਿਜੇਂਦਰ ਸਿੰਗਲਾ ਦੀ ਮਿਲੀ ਭੁਗਤ ਨਾਲ ਸੰਗਰੂਰ ਤੋਂ ਕੋਈ ਕਮਜ਼ੋਰ ਉਮੀਦਵਾਰ ਐਲਾਨਣਗੇ।

ਉਸ ਸਮੇਂ ਭਗਵੰਤ ਮਾਨ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਸੀ ਕਿ ਇਹ ਸਿਰਫ਼ ਅਫਵਾਹਾਂ ਹਨ, ਇਸ ਵਿੱਚ ਸੱਚ ਨਹੀਂ। ਇਹ ਗੱਲ ਉਸ ਵੇਲੇ ਸੱਚ ਹੋ ਗਈ, ਜਦੋਂ ਉਹ ਆਪਣੇ ਸੈਂਕੜੇ ਵਪਾਰੀ ਭਰਾਵਾਂ, ਪਾਰਟੀ ਦੇ ਮੰਤਰੀ ਸਤਿੰਦਰ ਜੈਨ ਦੇ ਨਾਲ ਮੀਟਿੰਗਾਂ ‘ਚ ਰੁੱਝੇ ਸਨ, ਉਸ ਸਮੇਂ ਪਾਰਟੀ ਦੇ ਉਮੀਦਵਾਰ ਦਾ ਐਲਾਨ ਹੋ ਗਿਆ।

ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਸੰਗਰੂਰ ਤੋਂ ਖ਼ੁਦ ਚੋਣ ਲੜਦੇ ਤਾਂ ਉਹ ਤਨ ਮਨ ਧਨ ਨਾਲ ਉਨ੍ਹਾਂ ਦਾ ਸਮਰਥਨ ਕਰਨਗੇ। ਜੇਕਰ ਸੰਗਰੂਰ ਤੋਂ ਉਮੀਦਵਾਰ ਦਾ ਬਦਲ ਨਾ ਹੋਇਆ ਤਾਂ ਉਹ ਆਪਣੇ ਸਮਰਥਕਾਂ ਦੀ ਸਲਾਹ ਨਾਲ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ।

Share This :

Leave a Reply