ਮਾਨ ਸਰਕਾਰ ਦਾ ਇਕ ਹੋਰ ਕਦਮ, ਇਹ ਦਿਸ਼ਾ ਨਿਰਦੇਸ਼ ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਜਾਰੀ ਕੀਤੇ ਗਏ

ਚੰਡੀਗੜ੍ਹ, ਮੀਡੀਆ ਬਿਊਰੋ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਆਮ ਲੋਕਾਂ ਦੀ ਸਹੂਲਤ ਲਈ ਸਮੂਹ ਮੁਲਾਜ਼ਮਾਂ/ਅਧਿਕਾਰੀਆਂ ਦੀ ਸਮੇਂ ਦੀ ਪਾਬੰਦਤਾ ਨੂੰ ਯਕੀਨੀ ਬਣਾਉਣ ਲਈ ਸਮੂਹ ਪ੍ਰਸ਼ਾਸਨਿਕ ਸਕੱਤਰਾਂ, ਵਿਭਾਗਾਂ ਦੇ ਮੁਖੀਆਂ, ਡਵੀਜ਼ਨਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਦੂਰ-ਦੁਰਾਡੇ ਤੋਂ ਲੋਕ ਇਨ੍ਹਾਂ ਦਫ਼ਤਰਾਂ ‘ਚ ਆਉਂਦੇ ਹਨ।

ਇਸੇ ਤਰ੍ਹਾਂ ਪਬਲਿਕ ਡੀਲਿੰਗ ਦਫਤਰਾਂ ਵਿੱਚ ਚੰਗੇ ਵਿਵਹਾਰ ਨੂੰ ਯਕੀਨੀ ਬਣਾਉਣ, ਬੁਨਿਆਦੀ ਸ਼ਿਸ਼ਟਾਚਾਰ ਵਧਾਉਣ ਤੇ ਉਨ੍ਹਾਂ ਨੂੰ ਸਹੀ ਮਾਰਗਦਰਸ਼ਨ ਕਰਨ ਤੋਂ ਇਲਾਵਾ ਆਮ ਲੋਕਾਂ ਨੂੰ ਮਿਲਣ ਲਈ ਨਿਸ਼ਚਿਤ ਸਮਾਂ ਤੈਅ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੁਝ ਦਫ਼ਤਰਾਂ ‘ਚ ਆਮ ਲੋਕਾਂ ਦੇ ਮੋਬਾਈਲ ਫ਼ੋਨ ਲੈ ਕੇ ਆਉਣ ‘ਤੇ ਮੁਕੰਮਲ ਪਾਬੰਦੀ ਹੈ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਪਰੇਸ਼ਾਨਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਮੱਦੇਨਜ਼ਰ ਹੁਣ ਮੋਬਾਈਲ ਫ਼ੋਨ ਲਿਆਉਣ ‘ਤੇ ਪੂਰਨ ਪਾਬੰਦੀ ਨਹੀਂ ਹੋਵੇਗੀ, ਸਗੋਂ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਦਫ਼ਤਰਾਂ ‘ਚ ਇਸ ਸਬੰਧੀ ਅੰਸ਼ਕ ਪਾਬੰਦੀ ਲਗਾਈ ਜਾ ਸਕਦੀ ਹੈ, ਜਿੱਥੇ ਇਹ ਲਾਜ਼ਮੀ ਹੈ।

Share This :

Leave a Reply