ਬੇਂਗਲੁਰੂ ਵਿਚ ਇਕ ਗੁਰਸਿੱਖ ਕੁੜੀ ਨੂੰ ਦਸਤਾਰ ਬੰਨ੍ਹ ਕੇ ਕਾਲਜ ਆਉਣ ਤੋਂ ਰੋਕ ਦਿੱਤਾ ਸੀ

ਮਾਮਲਾ ਹੁਨ ਹੱਲ, ਕਾਲਜ ਪ੍ਰਸ਼ਾਸਨ ਨੇ ਮੰਗੀ ਮੁਆਫ਼ੀ

ਲੁਧਿਆਣਾ, ਮੀਡੀਆ ਬਿਊਰੋ:

ਬੇਂਗਲੁਰੂ ਦੇ ਮਾਊਂਟ ਕੇਰੀਮਲ ਪੀ. ਯੂ. ਕਾਲਜ ਵਿਚ ਇਕ ਗੁਰਸਿੱਖ ਕੁੜੀ ਨੂੰ ਦਸਤਾਰ ਬੰਨ੍ਹ ਕੇ ਕਾਲਜ ਆਉਣ ਤੋਂ ਰੋਕ ਦਿੱਤਾ ਗਿਆ ਸੀ, ਜਿਸ ਕਾਰਨ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਗੌਰਵ ਅਰੋੜਾ ਨੇ ਕਾਲਜ ਪ੍ਰਸ਼ਾਸਨ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ, ਜਿਸ ਵਿਚ ਉਨ੍ਹਾਂ ਲਿਖਿਆ ਸੀ ਕਿ ਕਾਲਜ ਪ੍ਰਸ਼ਾਸਨ 15 ਦਿਨਾਂ ਦੇ ਅੰਦਰ ਸਿੱਖ ਕੌਮ ਅਤੇ ਕੁੜੀ ਦੇ ਪਰਿਵਾਰ ਤੋਂ ਮੁਆਫ਼ੀ ਮੰਗੇ ਅਤੇ ਕੁੜੀ ਨੂੰ ਦਸਤਾਰ ਬੰਨ੍ਹ ਕੇ ਆਉਣ ਵਿਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ।

ਇਸ ਦੌਰਾਨ ਕਾਲਜ ਪ੍ਰਸ਼ਾਸਨ ਨੇ ਵਿਦਿਆਰਥਣ ਨੂੰ ਦਸਤਾਰ ਬੰਨ੍ਹ ਕੇ ਆਉਣ ਲਈ ਹਾਂ ਕਰ ਦਿੱਤੀ ਹੈ।

ਇਸ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੇ ਵੀ ਕਾਲਜ ਦਾ ਧੰਨਵਾਦ ਕੀਤਾ ਹੈ। ਕੁੜੀ ਦੇ ਪਿਤਾ ਗੁਰਚਰਨ ਸਿੰਘ ਨੇ ਐਡਵੋਕੇਟ ਗੌਰਵ ਅਰੋੜਾ ਨੂੰ ਮੇਲ ਰਾਹੀਂ ਮਾਮਲੇ ਦੀ ਜਾਣਕਾਰੀ ਦਿੱਤੀ ਅਤੇ ਐਡਵੋਕੇਟ ਅਰੋੜਾ ਦਾ ਧੰਨਵਾਦ ਕੀਤਾ। ਐਡਵੋਕੇਟ ਗੌਰਵ ਅਰੋੜਾ ਨੇ ਕਿਹਾ ਕਿ ਸਾਡੇ ਸੰਵਿਧਾਨ ਦੀ ਧਾਰਾ 25 ‘ਚ ਸਪੱਸ਼ਟ ਲਿਖਿਆ ਹੋਇਆ ਹੈ ਕਿ ਸਿੱਖ ਕੌਮ ਨੂੰ ਕਿਰਪਾਨ ਪਹਿਨਣ ਅਤੇ ਪੱਗ ਬੰਨ੍ਹਣ ਦੀ ਇਜਾਜ਼ਤ ਹੈ ਅਤੇ ਇਸ ‘ਤੇ ਕੋਈ ਪਾਬੰਦੀ ਨਹੀਂ ਲਗਾਈ ਜਾ ਸਕਦੀ।

Share This :

Leave a Reply