ਖੰਨਾ ’ਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ

ਖੰਨਾ (ਪਰਮਜੀਤ ਸਿੰਘ ਧੀਮਾਨ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 552 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸੰਤ ਨਿਰਗੁਣ ਦਾਸ ਖੰਨਾ ਖੁਰਦ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠਾਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਉਮੀਦਵਾਰ ਜਸਦੀਪ ਕੌਰ ਯਾਦੂ ਅਤੇ ਵਰਕਿੰਗ ਕਮੇਟੀ ਮੈਂਬਰ ਯਾਦਵਿੰਦਰ ਸਿੰਘ ਯਾਦੂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਲ ਹੋਈਆਂ।

ਇਹ ਨਗਰ ਕੀਰਤਨ ਵੱਖ ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਜਾ ਕੇ ਸਮਾਪਤ ਹੋਏ। ਇਸ ਮੌਕੇ ਲੋਕਾਂ ਨੇ ਥਾਂ-ਥਾਂ ’ਤੇ ਲੰਗਰ ਲਾ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ। ਇਸ ਮੌਕੇ ਸ੍ਰੀ ਯਾਦੂ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਵੱਲੋਂ ਦਿੱਤੇ ਸਿਧਾਂਤ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਅਨੁਸਾਰ ਜੀਵਨ ਬਤੀਤ ਕਰਕੇ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨਾ ਚਾਹੀਦਾ ਹੈ। ਉਨ੍ਹਾਂ ਨੌਜਵਾਨ ਪੀੜ੍ਹੀ੍ਹ ਨੂੰ ਨਸ਼ੇ ਤਿਆਗ ਕੇ ਗੁਰੂ ਲੜ ਲੱਗਣ ਦੀ ਅਪੀਲ ਕੀਤੀ।

Share This :

Leave a Reply