27 ਮਾਰਚ ਤੋਂ ਸ਼ੁਰੂ ਹੋਵੇਗੀ ਅੰਮ੍ਰਿਤਸਰ ਤੋਂ ਲਖਨਊ ਲਈ ਇੰਡੀਗੋ ਦੀ ਉਡਾਣ

ਅੰੰਮ੍ਰਿਤਸਰ, ਮੀਡੀਆ ਬਿਊਰੋ:

ਹੁਣ ਅੰਮ੍ਰਿਤਸਰ ਦਾ ਯੂਪੀ ਦੀ ਰਾਜਧਾਨੀ ਲਖਨਊ ਨਾਲ ਸਿੱਧਾ ਸੰਪਰਕ ਹੋਵੇਗਾ। ਕਿਉਂਕਿ ਇੰਡੀਗੋ ਏਅਰਲਾਈਨ ਨੇ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਲਖਨਊ ਦੇ ਚੌਧਰੀ ਚਰਨ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਸਿੱਧੀ ਉਡਾਣ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਫਲਾਈਟ 27 ਮਾਰਚ ਤੋਂ ਰੋਜ਼ਾਨਾ ਲਖਨਊ ਲਈ ਉਡਾਣ ਭਰੇਗੀ। ਕੰਪਨੀ ਵੱਲੋ ਬੁਕਿੰਗ ਵੀ ਸ਼ੁਰੂ ਹੋ ਗਈ ਹੈ। ਲੰਬੇ ਸਮੇਂ ਤੋਂ ਲਖਨਊ ਲਈ ਸਿੱਧੀ ਉਡਾਣ ਸ਼ੁਰੂ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਇਸ ਦੇ ਲਈ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਵੱਲੋਂ ਕੰਪਨੀ ਦੇ ਅਧਿਕਾਰੀਆਂ ਨੂੰ ਮਿਲ ਕੇ ਕਈ ਵਾਰ ਮੰਗ ਕੀਤੀ ਗਈ ਸੀ। ਜਿਸ ਤਹਿਤ ਹੁਣ ਕੰਪਨੀ ਨੇ ਇਹ ਉਡਾਣ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

ਲਖਨਊ ਇੱਕ ਘੰਟੇ 40 ਮਿੰਟ ਵਿੱਚ ਪਹੁੰਚ ਜਾਵੇਗਾ

ਇੰਡੀਗੋ ਏਅਰਲਾਈਨ ਦੀ ਫਲਾਈਟ ਨੰਬਰ 6E-6075 ਰੋਜ਼ਾਨਾ ਸਵੇਰੇ 6.15 ਵਜੇ ਲਖਨਊ ਹਵਾਈ ਅੱਡੇ ਤੋਂ ਉਡਾਣ ਭਰੇਗੀ ਅਤੇ 1 ਘੰਟੇ 40 ਮਿੰਟ ਦਾ ਸਫਰ ਕਰਕੇ ਸਵੇਰੇ 7.55 ਵਜੇ ਅੰਮ੍ਰਿਤਸਰ ਪਹੁੰਚੇਗੀ। ਇਸੇ ਤਰ੍ਹਾਂ ਅੰਮ੍ਰਿਤਸਰ ਦੀ ਇਹ ਉਡਾਣ ਦੁਪਹਿਰ 12.20 ਵਜੇ ਉਡਾਣ ਭਰੇਗੀ ਅਤੇ ਦੁਪਹਿਰ 2.05 ਵਜੇ ਲਖਨਊ ਪਹੁੰਚੇਗੀ।

ਸੈਲਾਨੀਆਂ ਨੂੰ ਫਾਇਦਾ ਹੋਵੇਗਾ

ਸਿੱਧੀ ਉਡਾਣ ਸ਼ੁਰੂ ਹੋਣ ਨਾਲ ਲਖਨਊ ਅਤੇ ਅੰਮ੍ਰਿਤਸਰ ਆਉਣ ਵਾਲੇ ਸੈਲਾਨੀਆਂ ਨੂੰ ਕਾਫੀ ਫਾਇਦਾ ਹੋਵੇਗਾ। ਇਸ ਤੋਂ ਇਲਾਵਾ ਯੂਪੀ ਦੇ ਲੱਖਾਂ ਲੋਕ ਪੰਜਾਬ ਵਿੱਚ ਰਹਿ ਰਹੇ ਹਨ। ਅਜਿਹੇ ‘ਚ ਉਨ੍ਹਾਂ ਲੋਕਾਂ ਨੂੰ ਵੀ ਇਸ ਦਾ ਕਾਫੀ ਫਾਇਦਾ ਹੋਵੇਗਾ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਕਨਵੀਨਰ ਯੋਗੇਸ਼ ਕਾਮਰਾ ਨੇ ਫਲਾਈਟ ਸ਼ੁਰੂ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਪੂਰੀ ਹੋ ਗਈ ਹੈ। ਕੋਵਿਡ ਦੇ ਲਗਾਤਾਰ ਘਟਦੇ ਮਾਮਲਿਆਂ ਦੇ ਤਹਿਤ ਕਈ ਹੋਰ ਸ਼ਹਿਰਾਂ ਲਈ ਜਲਦੀ ਹੀ ਸਿੱਧੀਆਂ ਉਡਾਣਾਂ ਸ਼ੁਰੂ ਹੋ ਰਹੀਆਂ ਹਨ।

Share This :

Leave a Reply