ਸੂਬੇ ‘ਚ ਤਿੰਨ ਦਿਨਾਂ ਤੱਕ ਬਹੁਤ ਗਰਮੀ ਰਹੇਗੀ

ਲੁਧਿਆਣਾ, ਮੀਡੀਆ ਬਿਊਰੋ:

ਪੰਜਾਬ ‘ਚ ਤਿੰਨ ਦਿਨ ਪਹਿਲਾਂ ਬੱਦਲਾਂ ਦੀ ਆਵਾਜਾਈ ਨਾਲ ਕੜਾਕੇ ਦੀ ਗਰਮੀ ਤੋਂ ਕੁਝ ਰਾਹਤ ਮਿਲੀ ਸੀ। ਪਾਰਾ ਵੀ ਹੇਠਾਂ ਆ ਗਿਆ ਸੀ ਪਰ ਸ਼ਨਿੱਚਰਵਾਰ ਤੋਂ ਗਰਮੀ ਤੇ ਪਾਰਾ ਮੁੜ ਵੱਧ ਗਏ। ਐਤਵਾਰ ਸਵੇਰੇ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੌਸਮ ਨੇ ਸਵੇਰ ਤੋਂ ਹੀ ਅੱਗ ਉਗਲਣੀ ਸ਼ੁਰੂ ਕਰ ਦਿੱਤੀ। ਧੁੱਪ ਦੇ ਤੇਵਰ ਕਾਫੀ ਤਿੱਖੇ ਹੋ ਗਏ। ਕਈ ਜ਼ਿਲ੍ਹਿਆਂ ‘ਚ ਸਵੇਰੇ ਹੀ ਪਾਰਾ 23 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਮੌਸਮ ਵਿਗਿਆਨੀਆਂ ਮੁਤਾਬਕ ਅੱਜ ਤੇਜ਼ ਗਰਮੀ ਦਾ ਕਹਿਰ ਜਾਰੀ ਰਹੇਗਾ ਜਿਸ ਕਾਰਨ ਦਿਨ ਦਾ ਤਾਪਮਾਨ ਤੇਜ਼ੀ ਨਾਲ ਵਧੇਗਾ। ਕਈ ਜ਼ਿਲ੍ਹਿਆਂ ‘ਚ ਪਾਰਾ 43 ਡਿਗਰੀ ਸੈਲਸੀਅਸ ਤੋਂ ਉਪਰ ਰਹੇਗਾ। ਕੱਲ ਤੇ ਪਰਸੋਂ ਵੀ ਮੌਸਮ ਅਜਿਹਾ ਹੀ ਰਹੇਗਾ। 20 ਅਪ੍ਰੈਲ ਤੋਂ ਮੌਸਮ ਬਦਲ ਜਾਵੇਗਾ। ਕਿਉਂਕਿ ਹਿਮਾਚਲ ਦੇ ਉਪਰਲੇ ਇਲਾਕਿਆਂ ‘ਚ ਇਕ ਵਾਰ ਫਿਰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਜਿਸ ਦਾ ਅਸਰ ਪੰਜਾਬ ‘ਤੇ ਵੀ ਪਵੇਗਾ। ਉੱਤਰੀ ਪੰਜਾਬ ‘ਚ ਮੀਂਹ ਤੇ ਤੇਜ਼ ਹਵਾਵਾਂ ਚੱਲਣਗੀਆਂ।

30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

ਇਸ ਦੌਰਾਨ ਤੇਜ਼ ਹਵਾਵਾਂ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲ ਸਕਦੀਆਂ ਹਨ। ਕਈ ਜ਼ਿਲ੍ਹਿਆਂ ਵਿੱਚ ਤੂਫ਼ਾਨ ਆ ਸਕਦਾ ਹੈ। ਡਾ. ਮਨਮੋਹਨ ਸਿੰਘ, ਡਾਇਰੈਕਟਰ, ਇੰਡੀਆ ਮੈਟਰੋਲੋਜੀਕਲ ਵਿਭਾਗ, ਚੰਡੀਗੜ੍ਹ ਨੇ ਕਿਹਾ ਕਿ ਐਤਵਾਰ ਤੇ ਸੋਮਵਾਰ ਨੂੰ ਤਾਪਮਾਨ ਰਿਕਾਰਡ ਉੱਚਾ ਰਹੇਗਾ। ਅਜਿਹੇ ‘ਚ ਲੋਕਾਂ ਨੂੰ ਧੁੱਪ ਤੋਂ ਬਚਣਾ ਚਾਹੀਦਾ ਹੈ।

20 ਅਪ੍ਰੈਲ ਤੋਂ ਬਾਅਦ ਮੌਸਮ ਮੁੜ ਬਦਲੇਗਾ

14 ਅਪ੍ਰੈਲ ਨੂੰ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਪਿਛਲੇ ਦੋ ਦਿਨਾਂ ਤੋਂ ਦਿਨ ਦੇ ਤਾਪਮਾਨ ‘ਚ ਸਿਰਫ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸ਼ਨੀਵਾਰ ਨੂੰ ਬਠਿੰਡਾ ਨੂੰ ਛੱਡ ਕੇ ਪੰਜਾਬ ਦੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 37 ਤੋਂ 39 ਡਿਗਰੀ ਸੈਲਸੀਅਸ ਦੇ ਦਾਇਰੇ ਵਿੱਚ ਰਿਹਾ। ਹਾਲਾਂਕਿ ਸਾਰੇ ਜ਼ਿਲ੍ਹਿਆਂ ‘ਚ ਗਰਮੀ ਦਾ ਕਹਿਰ ਜਾਰੀ ਰਿਹਾ। ਡਾ. ਮਨਮੋਹਨ ਸਿੰਘ ਅਨੁਸਾਰ 20 ਅਪ੍ਰੈਲ ਤੋਂ ਬਾਅਦ ਮੌਸਮ ਮੁੜ ਬਦਲ ਜਾਵੇਗਾ ਤੇ ਲੋਕ ਰਾਹਤ ਮਹਿਸੂਸ ਕਰਨਗੇ।

Share This :

Leave a Reply