ਜਾਖੜ ਨੇ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਤੋਂ ਕੁਝ ਸਮਾਂ ਪਹਿਲਾਂ ਟਵੀਟ ਕੀਤਾ

ਚੰਡੀਗੜ੍ਹ, ਮੀਡੀਆ ਬਿਊਰੋ:

ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਅੱਜ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਆਪਣੇ ਮਨ ਦਾ ਪ੍ਰਗਟਾਵਾ ਕੀਤਾ ਹੈ। ਹਾਲਾਂਕਿ ਜਾਖੜ ਨੇ ਟਵੀਟ ‘ਚ ਕਿਸੇ ‘ਤੇ ਟਿੱਪਣੀ ਨਹੀਂ ਕੀਤੀ ਪਰ ਉਨ੍ਹਾਂ ਟਵੀਟ ਤੋਂ ਸੰਕੇਤ ਦਿੱਤਾ ਕਿ ਪਾਰਟੀ ਉਨ੍ਹਾਂ ਖਿਲਾਫ ਕਾਰਵਾਈ ਕਰ ਸਕਦੀ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਹਾਈ ਕਮਾਂਡ ‘ਤੇ ਤਿੱਖਾ ਤਨਜ਼ ਕੀਤਾ ਹੈ। ਜਾਖੜ ਨੇ ਟਵੀਟ ਕਰਕੇ ਕਿਹਾ ਹੈ ਕਿ “ਅੱਜ ਫਿਰ ਸਿਰ ਕਲਮ ਹੋਣਗੇ ਉਨ੍ਹਾਂ ਦੇ ਜਿਨ੍ਹਾਂ ਦੀ ਅਜੇ ਜ਼ਮੀਰ ਬਾਕੀ ਹਨ “।

ਜਾਖੜ ਦਾ ਟਵੀਟ ਅੱਜ ਉਸ ਸਮੇਂ ਆਇਆ ਹੈ ਜਦੋਂ ਕਾਂਗਰਸ ਦੀ ਅਨੁਸ਼ਾਸਨ ਕਮੇਟੀ ਦੀ ਅੱਜ ਮੀਟਿੰਗ ਹੋਣ ਜਾ ਰਹੀ ਹੈ ।ਦੱਸ ਦੇਈਏ ਕਿ ਜਾਖੜ ਨੇ ਅਨੁਸ਼ਾਸਨੀ ਕਮੇਟੀ ਵੱਲੋਂ ਭੇਜੇ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ ਹੈ। ਜਿਸ ਕਾਰਨ ਮਾਮਲਾ ਉਲਝਿਆ ਹੋਇਆ ਹੈ। ਕਮੇਟੀ ਹੋਰ ਵਿਕਲਪਾਂ ‘ਤੇ ਵਿਚਾਰ ਕਰ ਸਕਦੀ ਹੈ ਕਿ ਕੀ ਜਾਖੜ ਵਿਰੁੱਧ ਕਾਰਵਾਈ ਕੀਤੀ ਜਾਵੇ ਜਾਂ ਉਨ੍ਹਾਂ ਨੂੰ ਕੋਈ ਹੋਰ ਨੋਟਿਸ ਜਾਰੀ ਕੀਤਾ ਜਾਵੇ।

Share This :

Leave a Reply