ਅੰਮ੍ਰਿਤਸਰ, ਮੀਡੀਆ ਬਿਊਰੋ: ਜੰਮੂ-ਕਸ਼ਮੀਰ ਦੀ ਸਟੇਟ ਇਨਵੈਸਟੀਗੇਸ਼ਨ ਏਜੰਸੀ ਨੇ ਮੰਗਲਵਾਰ ਦੇਰ ਰਾਤ ਅੰਮ੍ਰਿਤਸਰ ਦੇ ਕੁਝ ਇਲਾਕਿਆਂ ‘ਚ ਛਾਪੇਮਾਰੀ ਕੀਤੀ ਹੈ। ਪਤਾ ਲੱਗਾ ਹੈ ਕਿ ਜੰਮੂ-ਕਸ਼ਮੀਰ ਪੁਲਿਸ ਨੇ ਇਕ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ। ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਸਬੰਧ ਹਨ। ਦੱਸਿਆ ਜਾ ਰਿਹਾ ਹੈ ਕਿ ਐਸਈਟੀ ਜਾਂਚ ਏਜੰਸੀ ਤਰਨਤਾਰਨ, ਹਰਿਆਣਾ ਤੇ ਦਿੱਲੀ ਵਿੱਚ ਵੀ ਛਾਪੇਮਾਰੀ ਕਰ ਰਹੀ ਹੈ।
ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਨੇੜਿਓਂ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇਹ ਨੌਜਵਾਨ ਸੜਕ ਰਾਹੀਂ ਅੰਮ੍ਰਿਤਸਰ ਤੋਂ ਦਿੱਲੀ ਜਾ ਰਹੇ ਸਨ। ਜਾਂਚ ‘ਚ ਸਾਹਮਣੇ ਆਇਆ ਹੈ ਕਿ ਐੱਸਆਈਐੱਨ ਏ 16, 20 ਅਤੇ 21 ਨਵੰਬਰ ਨੂੰ ਨਗਰੋਟਾ ਨੇੜੇ 42 ਲੱਖ ਰੁਪਏ ਸਮੇਤ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਕਤ ਰਕਮ ਜੈਸ਼-ਏ-ਮੁਹੰਮਦ ਦੇ ਸਰਗਨਾ ਨੂੰ ਸਪਲਾਈ ਕੀਤੀ ਜਾਣੀ ਸੀ। ਇਸ ਰਕਮ ਨਾਲ ਹਥਿਆਰ ਖਰੀਦ ਕੇ ਪੰਜਾਬ ਦਿੱਲੀ ‘ਚ ਅੱਤਵਾਦੀਆਂ ਨੂੰ ਅੰਜਾਮ ਦਿੱਤਾ ਜਾਣਾ ਸੀ।






















