ਕੰਗਨਾ ਨੂੰ ਹਰ ਹਾਲਤ ‘ਚ ਪੇਸ਼ ਹੋਣਾ ਪਵੇਗਾ ਬਠਿੰਡਾ ਦੀ ਅਦਾਲਤ ’ਚ

ਬਠਿੰਡਾ, ਮੀਡੀਆ ਬਿਊਰੋ: ਫਿਲਮ ਅਦਾਕਾਰਾ ਕੰਗਨਾ ਰਣੌਤ ਨੂੰ ਇਕ ਬਜ਼ੁਰਗ ਔਰਤ ’ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ’ਚ ਦਰਜ ਮਾਣਹਾਨੀ ਕੇਸ ’ਚ 19 ਅਪ੍ਰੈਲ ਨੂੰ ਬਠਿੰਡਾ ਦੀ ਅਦਾਲਤ ’ਚ ਪੇਸ਼ ਹੋਣਾ ਪਵੇਗਾ। ਅਦਾਲਤ ਨੇ ਇਸ ਮਾਮਲੇ ’ਚ ਕੰਗਨਾ ਨੂੰ ਨੋਟਿਸ ਜਾਰੀ ਕੀਤਾ ਹੈ।

ਕੰਗਨਾ ਦੇ ਖ਼ਿਲਾਫ਼ ਕੇਸ ਲੜ ਰਹੇ ਵਕੀਲ ਦਾ ਕਹਿਣਾ ਹੈ ਕਿ ਜੇਕਰ ਤੈਅ ਦਿਨ ’ਤੇ ਅਦਾਕਾਰਾ ਪੇਸ਼ ਨਹੀਂ ਹੁੰਦੀ ਤਾਂ ਉਨ੍ਹਾਂ ਖ਼ਿਲਾਫ਼ ਗਿ੍ਫ਼ਤਾਰੀ ਵਾਰੰਟ ਵੀ ਜਾਰੀ ਜਾ ਸਕਦਾ ਹੈ। ਕੰਗਨਾ ਦੇ ਵਕੀਲ ਨੇ ਕਿਹਾ ਕਿ ਕੇਸ ਦੀ ਸੁਣਵਾਈ 4 ਜਨਵਰੀ 2021 ਨੂੰ ਹੋਈ ਸੀ, ਤੇ 13 ਮਹੀਨਿਆਂ ਬਾਅਦ ਉਨ੍ਹਾਂ ਨੂੰ ਸੰਮਨ ਜਾਰੀ ਕੀਤਾ ਗਿਆ ਹੈ।

Share This :

Leave a Reply