ਪਟਿਆਲਾ, ਮੀਡੀਆ ਬਿਊਰੋ:
ਆਮ ਆਦਮੀ ਪਾਰਟੀ (AAP) ਨੇ ਵਿਧਾਨ ਸਭਾ ਚੋਣਾਂ ਦੌਰਾਨ ਯੂਨਿਟ ਮੁਫ਼ਤ ਬਿਜਲੀ (Free Electricity) ਦੇਣ ਦਾ ਵਾਅਦਾ ਕੀਤਾ ਸੀ ਜਿਸਨੂੰ ਹਾਲੇ ਪੂਰਾ ਨਹੀਂ ਕੀਤਾ ਜਾ ਸਕਿਆ ਹੈ। ਦੂਸਰੇ ਪਾਸੇ ਚਰਨਜੀਤ ਸਿੰਘ ਚੰਨੀ (Charanjit Singh Channi) ਦੀ ਅਗਵਾਈ ਵਾਲੀ ਪਿਛਲੀ ਪੰਜਾਬ ਸਰਕਾਰ (Punjab Govt) ਵੱਲੋਂ ਤਿੰਨ ਰੁਪਏ ਸਸਤੀ ਬਿਜਲੀ ਦੇਣ ਦੇ ਹੁਕਮਾਂ ਦੀ ਮਿਆਦ ਵੀ ਖ਼ਤਮ ਹੋ ਚੁੱਕੀ ਹੈ। ਚੰਨੀ ਸਰਕਾਰ ਨੇ 7 ਕਿੱਲੋਵਾਟ ਲੋਡ ਤਕ ਵਾਲੇ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ 3 ਰੁਪਏ ਪ੍ਰਤੀ ਯੂਨਿਟ ਦੀ ਜੋ ਕਟੌਤੀ ਕੀਤੀ ਸੀ। ਇਸ ਸਬੰਧੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਾਵਰਕਾਮ ਨੂੰ ਹੁਕਮ ਦਿੱਤਾ ਗਿਆ ਸੀ ਤੇ ਪਾਵਰਕਾਮ ਵਲੋਂ 31 ਮਾਰਚ ਤਕ ਇਸ ਛੋਟ ਸਬੰਧੀ ਲਿਖਤੀ ਪੱਤਰ ਜਾਰੀ ਕੀਤਾ ਗਿਆ ਜਿਸਦੀ ਮਿਆਦ ਨਵਾਂ ਵਿੱਤੀ ਵਰ੍ਹਾ ਸ਼ੁਰੂ ਹੁੰਦੀਆਂ ਹੀ ਖ਼ਤਮ ਹੋ ਗਈ ਹੈ। ਇਸ ਸਬੰਧੀ ਪੰਜਾਬ ‘ਚ ਨਵੀਂ ਬਣੀ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਵੱਲੋਂ ਨਵਾਂ ਪੱਤਰ ਵੀ ਜਾਰੀ ਨਹੀਂ ਹੋਇਆ ਹੈ। ਦੱਸਣਯੋਗ ਹੈ ਕਿ ਚੰਨੀ ਸਰਕਾਰ ਨੇ 4.19 ਰੁਪਏ ਵਾਲੀ ਦਰ 3.19 ਰੁਪਏ, 7 ਰੁਪਏ ਵਾਲੀ 4 ਰੁਪਏ ਤੇ 8.76 ਰੁਪਏ ਵਾਲੀ ਦਰ 5.76 ਰੁਪਏ ਕਰ ਦਿੱਤੀ ਸੀ।
ਇਸ ਸਬੰਧੀ ਸੀਐਮਡੀ ਪਾਵਰਕਾਮ ਇੰਜੀਨੀਅਰ ਬਲਦੇਵ ਸਿੰਘ ਸਰਾਂ ਨੇ ਸਪੱਸ਼ਟ ਕੀਤਾ ਕਿ ਬਿਜਲੀ ਦਰਾਂ ‘ਚ ਫਿਲਹਾਲ ਕੋਈ ਬਦਲਾਅ ਨਹੀਂ ਹੋਇਆ ਹੈ। ਖਪਤਕਾਰਾਂ ਨੂੰ ਪਹਿਲਾਂ ਵਾਲੇ ਟੈਰਿਫ ਤੇ ਸਬਸਿਡੀ ਅਨੁਸਾਰ ਬਿਜਲੀ ਮਿਲੇਗੀ।