‘ਆਪ’ ਨੇ ਕਰਵਾਇਆ ਸਰਵੇ
ਅੰਮ੍ਰਿਤਸਰ, ਮੀਡੀਆ ਬਿਊਰੋ:
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਅੰਮ੍ਰਿਤਸਰ ਵਿੱਚ ਹੋਣ ਵਾਲੇ ਰੋਡ ਸ਼ੋਅ ਵਿੱਚ ਹਿੱਸਾ ਲੈਣ ਲਈ ਪਹੁੰਚੇ ਹਨ। ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕੀਤੀ ਇਸ ਮੌਕੇ ਭਗਵੰਤ ਮਾਨ ਵੀ ਨਾਲ ਮੌਜੂਦ ਸਨ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ‘ਚ ਕਾਂਗਰਸ ਦੇ ਮੁੱਖ ਮੰਤਰੀ ਚਿਹਰਾ ਚਰਨਜੀਤ ਸਿੰਘ ਚੰਨੀ ਆਪਣੀਆਂ ਦੋਵੇਂ ਸੀਟਾਂ ਭਦੌੜ ਤੇ ਸ੍ਰੀ ਚਮਕੌਰ ਸਾਹਿਬ ਤੋਂ ਹਾਰ ਰਹੇ ਹਨ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਾਂਗਰਸ ਨੂੰ ਸਰਕਸ ਕਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇੱਕ ਸਰਕਸ ਬਣ ਚੁੱਕੀ ਹੈ ਜੋ ਆਪਸ ਵਿੱਚ ਲੜਾਈ-ਝਗੜੇ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਭਾਜਪਾ ਵਿੱਚ ਮੀਟਿੰਗ ਕਰ ਰਹੀ ਹੈ ਜਦਕਿ ਉਹ ਕਾਂਗਰਸ ਦੀ ਐਮ.ਪੀ. ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ ਅਤੇ ਕਾਂਗਰਸੀ ਉਮੀਦਵਾਰ ਨੂੰ ਹਰਾਉਂਦੇ ਹਨ। ਕਪੂਰਥਲਾ ‘ਚ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਆਪਣੇ ਪੁੱਤਰ ਨੂੰ ਜਿਤਾਉਣ ਲਈ ਯਤਨਸ਼ੀਲ ਹਨ। ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਕਿ ਉਹ ਕਿੱਥੇ ਹੈ ਅਤੇ ਕੀ ਕਰ ਰਹੇ ਹਨ।
ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਇਕ ਸਰਵੇ ਚੰਨੀ ਦੇ ਹਲਕਿਆਂ ਵਿੱਚ ਕਰਵਾਇਆ ਗਿਆ ਹੈ, ਜਿਸ ਤੇ ਇਹ ਤੱਥ ਸਾਹਮਣੇ ਆਏ ਹਨ ਕਿ ਚੰਨੀ ਆਪਣੀਆਂ ਦੋਵੇਂ ਸੀਟਾਂ ਹਾਰ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਜਿਹੜਾ ਵਿਅਕਤੀ ਐਮਐਲਏ ਹੀ ਨਹੀਂ ਬਣੇਗਾ ਮੁੱਖ ਮੰਤਰੀ ਕਿਸ ਤਰ੍ਹਾਂ ਬਣ ਸਕਦਾ ਹੈ। ਕਾਂਗਰਸ ਆਪਸ ਵਿਚ ਵੰਡ ਚੁੱਕੀ ਹੈ ਅਤੇ ਕਾਂਗਰਸ ਦੇ ਵੱਡੇ ਨੇਤਾ ਵੀ ਆਪਸੀ ਤਾਲਮੇਲ ਦੇ ਨਾਲ ਨਹੀਂ ਚੱਲ ਰਹੇ, ਇਕ ਦੂਸਰੇ ਤੋਂ ਉਲਟ ਹੀ ਚੱਲ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਨਵਜੋਤ ਸਿੰਘ ਸਿੱਧੂ ਦੇ ਹਲਕੇ ਦਾ ਵੀ ਸਰਵੇ ਕਰਕੇ ਮੀਡੀਆ ਰਾਹੀਂ ਜਨਤਾ ਨੂੰ ਦੱਸਿਆ ਜਾਵੇਗਾ। ਮੁੱਖ ਮੰਤਰੀ ਚੰਨੀ ‘ਤੇ ਰੇਤ ਮਾਫੀਆ ਘੁਟਾਲੇ ਦੇ ਦੋਸ਼ਾਂ ‘ਚ ਕੇਜਰੀਵਾਲ ਨੇ ਕਿਹਾ ਕਿ ਇਹ ਜਾਂਚ ਨਿਰਪੱਖ ਹੋਣੀ ਚਾਹੀਦੀ ਹੈ, ਚੰਨੀ ਵੱਲੋਂ ਆਪਣੇ ਹੀ ਅਫ਼ਸਰਾਂ ਪਾਸੋਂ ਜਾਂਚ ਕਰਵਾ ਕੇ ਕਲੀਨ ਚਿੱਟ ਲੈ ਲਈ ਹੈ। ਉਨ੍ਹਾਂ ਕਿਹਾ ਕਿ ਉਹ ਇਸ ਜਾਂਚ ਤੋਂ ਸੰਤੁਸ਼ਟ ਨਹੀਂ, ਜੇਕਰ ਪੰਜਾਬ ਦੇ ਸੀਐਮ ਭਗਵੰਤ ਮਾਨ ਬਨਣਗੇ ਤਾਂ ਇਸ ਦੀ ਨਿਰਪੱਖ ਜਾਂਚ ਕਰਵਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਸੀਐਮ ਤੇ ਆਪ ਦੇ ਮੁਖੀ ਅਰਵਿੰਦ ਕੇਜਰੀਵਾਲ 18 ਤਰੀਕ ਤਕ ਪੰਜਾਬ ਵਿੱਚ ਚੋਣ ਪ੍ਰਚਾਰ ਕਰਨਗੇ। ਜਿਸ ਲਈ ਵੱਖ ਵੱਖ ਹਲਕਿਆਂ ਵਿੱਚ ਜਾ ਕੇ ਚੋਣ ਪ੍ਰਚਾਰ ਕੀਤਾ ਜਾਵੇਗਾ। ਅੰਮ੍ਰਿਤਸਰ ਵਿਚ ਰੋਡ ਸ਼ੋਅ ਵਿਧਾਨ ਸਭਾ ਲੋਕ ਸਭਾ, ਉੱਤਰੀ ਅਤੇ ਕੇਂਦਰੀ ਨੂੰ ਕਵਰ ਕਰੇਗਾ। ਰੋਡ ਸ਼ੋਅ ਲਈ ਵਾਲੰਟੀਅਰ ਵੀ ਨਾਲ ਭਾਗ ਲੈ ਰਹੇ ਹਨ।