ਖਾਨ ਨੇ ਮੋਦੀ ਸਰਕਾਰ ਦੇ ਪੁਤਲੇ ਫੂਕ ਕੇ ਕਿਸਾਨਾਂ ਨਾਲ ਦੁੱਖ ਪ੍ਰਗਟਾਇਆ

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇਥੇ ਪੰਜਾਬ ਪ੍ਰਦੇਸ਼ ਕਾਂਗਰਸ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਕਿਸਾਨਾਂ ਨਾਲ ਦੁੱਖ ਪ੍ਰਗਟ ਕਰਦਿਆਂ ਸੂਬਾ ਸਰਕਾਰ ਵੱਲੋਂ ਹਰ ਸੰਭਵ ਮਦਦ ਦਿਵਾਉਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਯੂ.ਪੀ ਵਿਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦੇ ਕਿਸਾਨਾਂ ਨੂੰ ਗੱਡੀਆਂ ਹੇਠਾਂ ਕੁਚਲਣ ਦੀ ਅਣਮਨੁੱਖੀ ਘਟਣਾ ਲਈ ਯੂ.ਪੀ ਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ ਅਤੇ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਵਾ ਕੇ ਹੀ ਦਮ ਸਾਹ ਲਿਆ ਜਾਵੇਗਾ। ਖਾਨ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਹਨੀਫ਼ ਖਾਨ, ਆਤਿਸ਼ ਖਾਨ, ਸੂਰਤ ਸਿੰਘ, ਸਰਬਜੀਤ ਸਿੰਘ, ਮਨਵੀਰ ਸਿੰਘ, ਮਲਕੀਤ ਖਾਨ, ਜਸਵਿੰਦਰ ਸਿੰਘ, ਜੀਵਨ ਕੁਮਾਰ ਆਦਿ ਹਾਜ਼ਰ ਸਨ।

Share This :

Leave a Reply