ਚੰਡੀਗੜ੍ਹ, ਮੀਡੀਆ ਬਿਊਰੋ: ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜਨਰਲ ਸਕੱਤਰ ਸਤਿਬੀਰ ਸਿੰਘ ਸੁਲਤਾਨੀ ਤੇ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਸਰਕਾਰ ਨੂੰ ਕਿਸਾਨਾਂ ਦੇ ਕਰਜ਼ੇ ‘ਤੇ ਲੀਕ ਮਾਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਫਸਲ ਦੇ ਘੱਟ ਝਾੜ ਕਰਕੇ ਮੁਸ਼ਕਲ ‘ਚ ਫਸੇ ਕਿਸਾਨਾਂ ਨੂੰ ਰਾਹਤ ਦੀ ਉਮੀਦ ਸੀ ਪਰ ਸਰਕਾਰ ਕਿਸਾਨਾਂ ਨੂੰ ਜੇਲ੍ਹ ਭੇਜਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀ ਵਿਕਾਸ ਬੈਂਕ ਨੂੰ ਕਰਜ਼ਾ ਮਾਫ਼ੀ ਤੋਂ ਬਾਹਰ ਰੱਖਣ ਬਾਰੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਸਾਨ ਜਥੇਬੰਦੀਆਂ ਨਾਲ ਆਖਰੀ ਮੀਟਿੰਗ ‘ਚ ਵਾਅਦਾ ਕੀਤਾ ਸੀ ਕਿ ਖੇਤੀ ਵਿਕਾਸ ਬੈਂਕ ਨੂੰ ਕਰਜ਼ਾ ਮਾਫੀ ਦੇ ਘੇਰੇ ‘ਚ ਲਿਆਂਦਾ ਜਾਵੇਗਾ, ਪਰ ਵਾਪਰ ਉਲਟ ਰਿਹਾ ਹੈ।
ਆਗੂਆਂ ਨੇ ਕਿਹਾ ਨੇ ਪਿਛਲੀ ਸਰਕਾਰ ਨੇ ਕਿਸਾਨਾਂ ਤੋਂ ਬੈਂਕਾਂ ਵੱਲੋਂ ਖਾਲੀ ਚੈੱਕ ਲੈਣ ਅਤੇ ਚੈੱਕ ਫੇਲ੍ਹ ਦੇ ਕੇਸ ਅਦਾਲਤਾਂ ‘ਚ ਨਾ ਲਾਉਣ ਦਾ ਵਾਅਦਾ ਕੀਤਾ ਸੀ ਪਰ 20 ਹਜ਼ਾਰ ਦੇ ਕਰੀਬ ਕਿਸਾਨਾਂ ‘ਤੇ ਅਦਾਲਤਾਂ ਵਿਚ ਕੇਸ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਹਜ਼ਾਰਾਂ ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਸਾਬਤ ਕਰ ਰਹੇ ਨੇ ਕਿ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਬਦਲਾਅ ਦੇ ਦਾਅਵੇ ਖੋਖਲੇ ਨੇ। ਯੂਨੀਅਨ ਨੇ ਪੰਜਾਬ ਸਰਕਾਰ ਨੁੂੰ ਚਿਤਾਵਨੀ ਦਿੰਦਿਆਂ ਕਿਹਾ ਜੇ ਕਰਜ਼ਾਈ ਕਿਸਾਨਾਂ ਦੇ ਵਾਰੰਟ ਨਾ ਰੁਕੇ ਤੇ ਗ੍ਰਿਫ਼ਤਾਰੀਆਂ ਹੋਈਆਂ ਤਾਂ ਪੰਜਾਬ ਸਰਕਾਰ ਕਿਸਾਨ ਅੰਦੋਲਨ ਦਾ ਸਾਹਮਣਾ ਕਰਨ ਲਈ ਸਰਕਾਰ ਤਿਆਰ ਰਹੇ।